2 ਸਤੰਬਰ ਨੂੰ ਪੇਸ਼ ਹੋਣ ਦਾ ਹੁਕਮ
ਸਮਰਾਲਾ, 28 ਅਗਸਤ : ਸਮਰਾਲਾ ਨੇੜਲੇ ਪਿੰਡ ਬਰਮਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰਿਤ ਅਦਾਲਤ ਵੱਲੋਂ ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤਾ ਗਿਆ ਹੈ।
ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜਦੀਪ ਸਿੰਘ ਮਾਨ ਵਾਸੀ ਪਿੰਡ ਬਰਮਾ ਤਹਿਸੀਲ ਸਮਰਾਲਾ ਵੱਲੋਂ ਇਤਰਾਜ਼ ਜ਼ਾਹਿਰ ਕੀਤਾ ਗਿਆ ਕਿ ਗਾਇਕ ਵੱਲੋਂ ਆਪਣੇ ਨਵੇਂ ਆਏ ਗੀਤ ‘ਸਿਰਾ’ ਵਿਚ ਇਕ ਲਾਈਨ ਇਤਰਾਜ਼ਯੋਗ ਵਰਤੀ ਗਈ ਹੈ, ਜਿਸ ਵਿਚ ਇਹ ਸ਼ਬਦ ਵਰਤੇ ਗਏ ਹਨ ‘ਜੰਮਿਆਂ ਨੂੰ ਗੁੜ੍ਹਤੀ ’ਚ ਮਿਲਦੀ ਅਫੀਮ ਐ’।
ਇਨ੍ਹਾਂ ਇਤਰਾਜ਼ਯੋਗ ਸ਼ਬਦਾਂ ਤੋਂ ਬਾਅਦ ਸਾਡੇ ਵੱਲੋਂ ਇਸ ਗਾਇਕ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ’ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ’ਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ।
Read More : ਸ੍ਰੀ ਕਰਤਾਰਪੁਰ ਸਾਹਿਬ ਹੜ੍ਹ ਦਾ ਪਾਣੀ ਆਉਣਾ ਚਿੰਤਾ ਦਾ ਵਿਸ਼ਾ : ਜਥੇ. ਗੜਗੱਜ