ਬਠਿੰਡਾ, 30 ਸਤੰਬਰ : ਜ਼ਿਲਾ ਬਠਿੰਡਾ ਦੇ ਪਿੰਡ ਜੀਦਾ ‘ਚ ਬੰਬ ਬਣਾਉਂਦੇ ਸਮੇਂ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਬਠਿੰਡਾ ਦੀ ਕੇਂਦਰੀ ਜੇਲ ਭੇਜ ਦਿੱਤਾ ਹੈ। ਉਸ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਦੇਰ ਸ਼ਾਮ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਜੇਲ ਭੇਜਣ ਦਾ ਹੁਕਮ ਦਿੱਤਾ ਪਰ ਲੇਟ ਹੋ ਜਾਣ ਕਾਰਨ ਉਸ ਨੂੰ ਅੱਜ ਬਠਿੰਡਾ ਦੀ ਕੇਂਦਰੀ ਜੇਲ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ 10 ਸਤੰਬਰ ਨੂੰ ਬੰਬ ਬਣਾਉਂਦੇ ਸਮੇਂ ਮੁਲਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ। ਡਾਕਟਰਾਂ ਨੂੰ ਜਿਸਦਾ ਸੱਜਾ ਹੱਥ ਕੱਟਣਾ ਪਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਈ ਤਰ੍ਹਾਂ ਦੇ ਖੁਲਾਸੇ ਕੀਤੇ ਹਨ। ਐੱਸ. ਐਸ. ਪੀ. ਬਠਿੰਡਾ ਅਮਨੀਤ ਕੌਂਡਲ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਬਠਿੰਡਾ ਦੀ ਕੇਂਦਰੀ ਜੇਲ ਭੇਜ ਦਿੱਤਾ ਗਿਆ ਹੈ।
Read More : ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ