ਪਟਿਆਲਾ, 13 ਜੁਲਾਈ : ਜ਼ਿਲਾ ਪਟਿਆਲਾ ’ਚ ਥਾਣਾ ਬਖਸ਼ੀਵਾਲਾ ਦੇ ਅਧੀਨ ਪੈਂਦੇ ਪਿੰਡ ਸਿੱਧੂਵਾਲ ਦੀ ਚਰਚ ’ਚ ਲੱਗੇ ਵਾਈਫਾਈ ਟਾਵਰ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਈ ਗਈ। ਇਹ ਟਾਵਰ ਝੱਖੜ ਆਉਣ ਕਾਰਨ ਡਿੱਗਿਆ।
ਇਸ ਸਬੰਧੀ ਥਾਣਾ ਬਖਸ਼ੀਵਾਲਾ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਇਕ ਦਮ ਸ਼ੁਰੂ ਹੋਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਉਪਰੋਕਤ ਚਰਚ ’ਚ ਲੱਗੇ ਵਾਈਫਾਈ ਦੇ ਟਾਵਰ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ’ਚ ਰਜਿੰਦਰ ਸਿੰਘ ਨਾਮਕ ਨੌਜਵਾਨ ਦੀ ਮੌਤ ਹੋ ਗਈ।
ਉਨ੍ਹਾ ਦੱਸਿਆ ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਰਜਿੰਦਰ ਸਿੰਘ ਨੂੰ ਰਜਿੰਦਰਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਬੱਚੇ ਦੇ ਮਾਪੇ ਬਾਹਰ ਹਨ ਅਤੇ ਕੱਲ੍ਹ ਆਉਣਗੇ ਅਤੇ ਉਨ੍ਹਾਂ ਦੇ ਬਿਆਨਾ ਦੇ ਅਾਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਨੌਜਵਾਨ ਦੇ ਰਿਸ਼ਤੇਦਾਰ ਮੌਤ ਦੀ ਖਬਰ ਸੁਣ ਕੇ ਭੜਕ ਗਏ ਅਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਦੀ ਮੌਤ ਦੇ ਤਿੰਨ ਘੰਟੇ ਬਾਅਦ ਦੱਸਿਆ ਗਿਆ ਹੈ। ਇਸ ਮਾਮਲੇ ਵਿਚ ਜੇਕਰ ਉਚਿਤ ਕਾਰਵਾਈ ਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਹ ਮਜਬੂਰ ਹੋ ਕੇ ਰੋਸ ਪ੍ਰਦਰਸ਼ਨ ਕਰਨਗੇ।
Read More : ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਸੀਨੀਅਰਾਂ ਨੂੰ ਯੂ. ਜੀ. ਸੀ. ਦਾ ਸਖ਼ਤ ਸੁਨੇਹਾ