TollPlaza

ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫੈਸਲਾ ਟਲਿਆ

ਰਾਜਪਾਲ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਬਦਲੀ ਰਣਨੀਤੀ

ਚੰਡੀਗੜ੍ਹ, 4 ਮਈ : ਆਜ਼ਾਦ ਕਿਸਾਨ ਮੋਰਚਾ (ਏਕੇਐਮ) ਪੰਜਾਬ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦੇ ਆਪਣੇ ਪਹਿਲੇ ਫੈਸਲੇ ਨੂੰ ਬਦਲ ਦਿੱਤਾ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਗੱਲਬਾਤ ਲਈ ਮਿਲੇ ਸੱਦੇ ਤੋਂ ਬਾਅਦ ਜਥੇਬੰਦੀ ਨੇ ਰਾਜ ਭਰ ਦੇ ਟੋਲ ਪਲਾਜ਼ਿਆਂ ‘ਤੇ ਕੀਤੀ ਜਾਣ ਵਾਲੀ ਪੂਰੀ ਨਾਕਾਬੰਦੀ ਨੂੰ ਵਾਪਸ ਲੈ ਲਿਆ ਹੈ।

ਏਕੇਐਮ ਪੰਜਾਬ ਦੇ ਆਗੂ ਸੁੱਖ ਗਿੱਲ ਮੋਗਾ ਨੇ ਦੱਸਿਆ ਕਿ ਹੁਣ 16 ਕਿਸਾਨ ਜਥੇਬੰਦੀਆਂ ਵੱਲੋਂ ਪੂਰਾ ਦਿਨ ਟੋਲ ਬੰਦ ਕਰਨ ਦੀ ਬਜਾਏ, ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਰਫ਼ ਤਿੰਨ ਘੰਟੇ ਲਈ ਹੀ ਟੋਲ ਪਲਾਜ਼ਿਆਂ ਨੂੰ ਟੋਲ-ਫ੍ਰੀ ਕੀਤਾ ਜਾਵੇਗਾ। ਇਸ ਨਾਲ ਜਨਤਕ ਆਵਾਜਾਈ ‘ਤੇ ਕੋਈ ਵੱਡਾ ਅਸਰ ਨਹੀਂ ਪਵੇਗਾ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁੱਖ ਮੰਗਾਂ ‘ਤੇ ਚਰਚਾ ਕਰਨ ਲਈ ਰਾਜਪਾਲ ਹਾਊਸ ਵੱਲੋਂ ਸ਼ਾਮ 6:15 ਵਜੇ ਮੀਟਿੰਗ ਬੁਲਾਈ ਗਈ ਹੈ। ਆਜ਼ਾਦ ਕਿਸਾਨ ਮੋਰਚਾ ਦਾ ਇੱਕ ਵਫ਼ਦ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰੇਗਾ ਅਤੇ ਆਪਣੀਆਂ ਸਮੱਸਿਆਵਾਂ ਉਨ੍ਹਾਂ ਦੇ ਸਾਹਮਣੇ ਰੱਖੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਸਰਕਾਰ ਵੱਲੋਂ ਸੁਣਵਾਈ ਨਾ ਹੋਣ ਕਾਰਨ ਟੋਲ ਪਲਾਜ਼ਿਆਂ ਨੂੰ ਸਥਾਈ ਤੌਰ ‘ਤੇ ਬੰਦ ਕਰਨ ਦੀ ਧਮਕੀ ਦਿੱਤੀ ਗਈ ਸੀ। ਪਰ ਹੁਣ ਜਦੋਂ ਰਾਜਪਾਲ ਵੱਲੋਂ ਗੱਲਬਾਤ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ, ਤਾਂ ਜਥੇਬੰਦੀ ਨੇ ਆਪਣਾ ਅੰਦੋਲਨ ਨਰਮ ਕਰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

Read More : ਪੰਜਾਬ ਪੁਲਿਸ ਹੋਈ ਹਾਈ-ਟੈਕ: ਹੁਣ AI ਅਤੇ ‘ਵੌਇਸ ਬੈਂਕ’ ਨਾਲ ਫੜੇ ਜਾਣਗੇ ਗੈਂਗਸਟਰ

Leave a Reply

Your email address will not be published. Required fields are marked *