350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ 15 ਨਵੰਬਰ ਨੂੰ ਮਟਨ ਕਸ਼ਮੀਰ ਤੋਂ ਸ਼ੁਰੂ ਹੋਵੇਗਾ ਨਗਰ ਕੀਰਤਨ
ਅੰਮ੍ਰਿਤਸਰ, 29 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਵਫ਼ਦ ਨੇ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨ੍ਹਾ ਨਾਲ ਮੁਲਕਾਤ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਮਟਨ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਅਤੇ ਪ੍ਰਬੰਧਾਂ ਨੂੰ ਲੈ ਕੇ ਹੋਈ >
ਇਸ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਖੁਸ਼ਵਿੰਦਰ ਸਿੰਘ ਭਾਟੀਆ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਤੇ ਮਹੰਤ ਮਨਜੀਤ ਸਿੰਘ ਮੁਖੀ ਸ਼੍ਰੋਮਣੀ ਡੇਰਾ ਨੰਗਲੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਜੰਮੂ ਕਸ਼ਮੀਰ ਦੇ ਸਿੱਖ ਆਗੂ ਸ਼ਾਮਲ ਹੋਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਮੁਲਾਕਾਤ ਦਾ ਮੁੱਖ ਮੰਤਵ ਮਟਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਤਰੀਕ ਅਤੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਨਾ ਸੀ। ਇਹ ਨਗਰ ਕੀਰਤਨ 15 ਨਵੰਬਰ ਨੂੰ ਸ਼ੁਰੂ ਹੋਵੇਗਾ ਅਤੇ ਲੈਫ਼ਟੀਨੈਂਟ ਗਵਰਨਰ 16 ਨਵੰਬਰ ਨੂੰ ਜੰਮੂ ਵਿਖੇ ਇਸ ਵਿਚ ਆਪ ਸ਼ਾਮਲ ਹੋਣਗੇ।
ਇਸ ਤੋਂ ਪਹਿਲਾਂ 14 ਨਵੰਬਰ ਦੀ ਰਾਤ ਨੂੰ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਐਡਵੋਕੇਟ ਧਾਮੀ ਨੇ ਦੱਸਿਆ ਕਿ ਲੈਫ਼ਟੀਨੈਂਟ ਗਵਰਨਰ ਨਾਲ ਮੁਲਾਕਾਤ ਮੌਕੇ ਉਨ੍ਹਾਂ ਨੇ ਨਗਰ ਕੀਰਤਨ ਲਈ ਸੁਰੱਖਿਆ ਅਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਸ਼ਤਾਬਦੀ ਸਮਾਗਮਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਹਾਮੀ ਵੀ ਭਰੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਲੈਫ਼ਟੀਨੈਂਟ ਗਵਰਨਰ ਨਾਲ ਸਰਕਾਰੀ ਕੈਲੰਡਰ ਦੀਆਂ ਤਰੀਕਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਕਰਨ ਸਬੰਧੀ ਵੀ ਗੱਲ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਅਤੇ ਸਮਾਗਮ ਜੰਮੂ ਕਸ਼ਮੀਰ ਦੀਆਂ ਸਮੂਹ ਜ਼ਿਲਾ ਗੁਰਦੁਆਰਾ ਕਮੇਟੀਆਂ, ਸਥਾਨਕ ਸਿੱਖ ਸੋਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋਣਗੇ।
ਲੈਫਟੀਨੈਂਟ ਗਵਰਨਰ ਨੂੰ ਮਿਲਣ ਮੌਕੇ ਸਮੂਹ ਜੰਮੂ ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ, ਜ਼ਿਲਾ ਗੁਰਦੁਆਰਾ ਕਮੇਟੀ ਸ੍ਰੀਨਗਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ, ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਹਰਭਿੰਦਰ ਸਿੰਘ, ਕੋਆਰਡੀਨੇਟਰ ਭਾਈ ਜਗਤਾਰ ਸਿੰਘ, ਨਾਨਕ ਸਿੰਘ ਪ੍ਰਧਾਨ ਤੇ ਜਰਨੈਲ ਸਿੰਘ ਸਕੱਤਰ ਅਾਦਿ ਹਾਜ਼ਰ ਸਨ।
Read More : ਵਿਅਕਤੀ ਦਾ ਕਤਲ ਕਰ ਕੇ ਲਾਸ਼ ਬੋਰੀ ’ਚ ਪਾ ਕੇ ਖੇਤ ’ਚ ਸੁੱਟੀ
