Petrol-diesel

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਚਰਚਾ ‘ਤੇ ਲੱਗੀ ਰੋਕ, ਸਰਕਾਰ ਦਾ ਵੱਡਾ ਬਿਆਨ

ਤੇਲ ਮੰਤਰਾਲੇ ਨੇ ਸਪੱਸ਼ਟ ਕੀਤਾ- ਕੀਮਤਾਂ ਵਧਾਉਣ ਦੀ ਕੋਈ ਯੋਜਨਾ ਨਹੀਂ, ਅਫਵਾਹਾਂ ਤੋਂ ਬਚਣ ਦੀ ਅਪੀਲ

ਨਵੀਂ ਦਿੱਲੀ, 24 ਅਪ੍ਰੈਲ : ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫਵਾਹਾਂ ‘ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀ ਕੋਈ ਵੀ ਯੋਜਨਾ ਨਹੀਂ ਹੈ।

ਮੰਤਰਾਲੇ ਨੇ ਉਨ੍ਹਾਂ ਰਿਪੋਰਟਾਂ ਨੂੰ ‘ਗੁੰਮਰਾਹਕੁੰਨ’ ਅਤੇ ‘ਝੂਠਾ’ ਕਰਾਰ ਦਿੱਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਚੋਣਾਂ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ 25 ਤੋਂ 28 ਰੁਪਏ ਪ੍ਰਤੀ ਲੀਟਰ ਤੱਕ ਦਾ ਭਾਰੀ ਵਾਧਾ ਕੀਤਾ ਜਾ ਸਕਦਾ ਹੈ। ਸਰਕਾਰ ਦਾ ਕਹਿਣਾ ਹੈ ਕਿ ਅਜਿਹੀਆਂ ਖ਼ਬਰਾਂ ਸਿਰਫ਼ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨ ਦੇ ਮਕਸਦ ਨਾਲ ਫੈਲਾਈਆਂ ਜਾ ਰਹੀਆਂ ਹਨ।

ਮੰਤਰਾਲੇ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਭਾਰਤ ਦੁਨੀਆ ਦਾ ਉਹਲੌਤਾ ਅਜਿਹਾ ਦੇਸ਼ ਹੈ, ਜਿੱਥੇ ਪਿਛਲੇ ਚਾਰ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਅਸਥਿਰਤਾ ਦੇ ਬਾਵਜੂਦ, ਸਰਕਾਰ ਅਤੇ ਤੇਲ ਕੰਪਨੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਜੋ ਆਮ ਨਾਗਰਿਕਾਂ ‘ਤੇ ਮਹਿੰਗਾਈ ਦਾ ਬੋਝ ਨਾ ਪਵੇ।

ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅਜਿਹੀਆਂ ਬੇਬੁਨਿਆਦ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਰਫ਼ ਅਧਿਕਾਰਤ ਸਰੋਤਾਂ ਰਾਹੀਂ ਮਿਲੀ ਜਾਣਕਾਰੀ ‘ਤੇ ਹੀ ਭਰੋਸਾ ਰੱਖਣ।

Read More : ਕੈਨੇਡਾ ਵਿਚ 24 ਸਾਲਾ ਪੰਜਾਬਣ ਦੀ ਭੇਦਭਰੇ ਹਾਲਾਤਾਂ ‘ਚ ਮੌਤ

Leave a Reply

Your email address will not be published. Required fields are marked *