Father murde

ਨਸ਼ੇੜੀ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

ਲੁਧਿਆਣਾ, 16 ਫਰਵਰੀ : ਲੁਧਿਆਣਾ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਸ਼ੇੜੀ ਪੁੱਤ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ 44 ਸਾਲਾ ਸਿਕੰਦਰ ਚੌਹਾਨ ਵਜੋਂ ਹੋਈ ਹੈ। ਇਹ ਖ਼ੂਨੀ ਵਾਰਦਾਤ ਐਤਵਾਰ ਉਸ ਵੇਲੇ ਵਾਪਰੀ ਜਦੋਂ ਮੁਲਜ਼ਮ ਉਮੇਸ਼ ਨਸ਼ੇ ਦੀ ਹਾਲਤ ਵਿੱਚ ਘਰ ਆਇਆ ਅਤੇ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਹੋ ਗਿਆ।

ਰੌਲੇ ਦੀ ਆਵਾਜ਼ ਸੁਣ ਕੇ ਇਕੱਠੇ ਹੋਏ ਗੁਆਂਢੀਆਂ ਨੇ ਇੱਕ ਵਾਰ ਤਾਂ ਦੋਵਾਂ ਨੂੰ ਸ਼ਾਂਤ ਕਰਵਾ ਦਿੱਤਾ, ਪਰ ਲੋਕਾਂ ਦੇ ਜਾਣ ਤੋਂ ਬਾਅਦ ਉਮੇਸ਼ ਨੇ ਆਪਣੇ ਪਿਤਾ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਘਟਨਾ ਦਾ ਪਤਾ ਉਸ ਵੇਲੇ ਲੱਗਾ ਜਦੋਂ ਗੁਆਂਢ ਵਿੱਚ ਰਹਿਣ ਵਾਲਾ ਇੱਕ ਵਿਅਕਤੀ ਘਰ ਅੰਦਰ ਗਿਆ ਅਤੇ ਉਸ ਨੇ ਸਿਕੰਦਰ ਨੂੰ ਕਮਰੇ ਵਿੱਚ ਖ਼ੂਨ ਨਾਲ ਲੱਥਪੱਥ ਪਿਆ ਦੇਖਿਆ। ਮ੍ਰਿਤਕ ਦੀ ਧੌਣ ‘ਤੇ ਤੇਜ਼ਧਾਰ ਹਥਿਆਰ ਦੇ ਕਈ ਨਿਸ਼ਾਨ ਸਨ।

ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਮੇਸ਼ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਥਾਣਾ ਫੋਕਲ ਪੁਆਇੰਟ ਦੇ ਐਸ.ਐਚ.ਓ. ਕੁਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਉਮੇਸ਼ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਅਨੁਸਾਰ ਮੁਲਜ਼ਮ ਨੇ ਆਪਣਾ ਜ਼ੁਰਮ ਕਬੂਲਦਿਆਂ ਦੱਸਿਆ ਕਿ ਉਸ ਦਾ ਪਿਤਾ ਅਕਸਰ ਉਸ ਦੀ ਮਾਂ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ।

Read More : ਮੋਗਾ-ਲੁਧਿਆਣਾ ਰੋਡ ’ਤੇ ਧੁੰਦ ਕਾਰਨ ਵਾਪਰਿਆ ਹਾਦਸਾ; 3 ਪੁਲਿਸ ਮੁਲਾਜ਼ਮ ਜ਼ਖ਼ਮੀ

Leave a Reply

Your email address will not be published. Required fields are marked *