Murder

ਸ਼ਰਾਬੀ ਨੇ ਪਤਨੀ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫਤਾਰ

ਲੁਧਿਆਣਾ, 24 ਦਸੰਬਰ : ਲੁਧਿਆਣਾ ’ਚ ਥਾਣਾ ਡਾਬਾ ਅਧੀਨ ਪੈਂਦੇ ਪਿੰਡ ਲੋਹਾਰਾ ਵਿਚ ਨਸ਼ੇ ਦੇ ਆਦੀ ਇਕ ਵਿਅਕਤੀ ਨੇ ਸ਼ਰਾਬ ਦੇ ਨਸ਼ੇ ’ਚ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਵਿਜੇ ਕੁਮਾਰ ਪੁੱਤਰ ਮੋਹਨ ਲਾਲ ਨਿਵਾਸੀ ਕੁਰੂਕਸ਼ੇਤਰ, ਹਰਿਆਣਾ ਨੇ ਦੋਸ਼ ਲਾਇਆ ਕਿ ਉਸ ਦੀ ਵੱਡੀ ਭੈਣ ਪੁਸ਼ਪਾ ਦਾ ਵਿਆਹ ਪਿੰਡ ਲੋਹਾਰਾ ਦੇ ਰਹਿਣ ਵਾਲੇ ਅਜੇ ਕੁਮਾਰ ਪੁੱਤਰ ਕੁਲਦੀਪ ਨਾਲ ਹੋਇਆ ਸੀ।

ਮੁਲਜ਼ਮ ਅਜੇ ਨੇ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਭੈਣ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਸੀ। ਆਮ ਕਰ ਕੇ ਸ਼ਰਾਬ ਦੇ ਨਸ਼ੇ ਵਿਚ ਟੁੰਨ ਹੋ ਕੇ ਅਜੇ ਉਸ ਦੀ ਭੈਣ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਰਹਿੰਦਾ ਸੀ।

ਉਸ ਨੇ ਦੱਸਿਆ ਕਿ 22 ਦਸੰਬਰ ਨੂੰ ਅਜੇ ਨੇ ਫੋਨ ਕਰ ਕੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਸ ਦੀ ਭੈਣ ਪੁਸ਼ਪਾ ਦੀ ਮੌਤ ਹੋ ਗਈ ਹੈ, ਜਿਸ ’ਤੇ ਉਹ ਤੁਰੰਤ ਉਸ ਦੇ ਘਰ ਪੁੱਜੇ ਅਤੇ ਆਸ-ਪਾਸ ਵਾਲਿਆਂ ਤੋਂ ਜਦੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸ਼ਰਾਬ ਦੇ ਨਸ਼ੇ ’ਚ ਟੁੰਨ ਅਜੇ ਨੇ ਹੀ ਪੁਸ਼ਪਾ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Read More : ਯੋ-ਯੋ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ‘ਨਾਗਿਨ’ ਗੀਤ ਦਾ ਵਿਰੋਧ

Leave a Reply

Your email address will not be published. Required fields are marked *