ਪੰਜਾਬ ਸਰਕਾਰ ਅਤੇ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਸ਼ਹੀਦਾਂ ਦੀ ਕੁਰਬਾਨੀ ’ਤੇ ਵਿੱਤੀ ਮਦਦ ਦਾ ਐਲਾਨ
ਗੁਰਦਾਸਪੁਰ, 23 ਫਰਵਰੀ : ਪੰਜਾਬ ਸਰਕਾਰ ਨੇ ਪੰਜਾਬ ਪੁਲਸ ਦੇ ਦੋ ਬਹਾਦਰ ਜਵਾਨਾਂ, ਏ. ਐੱਸ. ਆਈ. ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਬੇਮਿਸਾਲ ਕੁਰਬਾਨੀ ਨੂੰ ਸਲਾਮ ਕੀਤਾ ਹੈ। ਇਹ ਜਵਾਨ ਬੀਤੇ ਦਿਨੀਂ ਿਜ਼ਲਾ ਗੁਰਦਾਸਪੁਰ ਦੇ ਆਦੀਆਂ ਚੌਕੀ ’ਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਸਰਕਾਰ ਅਤੇ ਐੱਚ.ਡੀ.ਐੱਫ.ਸੀ. ਬੈਂਕ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 2-2 ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੋਵਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦੇਵੇਗੀ। ਇਸ ਦੇ ਨਾਲ ਹੀ, ਇੰਸ਼ੋਰੈਂਸ ਕਵਰ ਸਬੰਧੀ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ ਹਰ ਪੁਲਸ ਕਰਮਚਾਰੀ ਨੂੰ 1-1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ।
ਸਰਕਾਰ ਦੇ ਇਸ ਫ਼ੈਸਲੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਜਵਾਨਾਂ ਨੇ ਦੇਸ਼ ਦੀ ਸੁਰੱਖਿਆ ਅਤੇ ਆਪਣੀ ਡਿਊਟੀ ਨਿਭਾਉਂਦੇ ਹੋਏ ਜਾਨਾਂ ਨਿਛਾਵਰ ਕੀਤੀਆਂ ਹਨ।
Read More : ਅਮਰੀਕਾ ’ਚ ਕਲਾਨੌਰ ਦੇ ਵਿਅਕਤੀ ਦਾ ਅਗਵਾ ਕਰਨ ਤੋਂ ਬਾਅਦ ਕਤਲ
