ਵਿੱਤ ਮੰਤਰੀ ਨੇ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਤੇ ਮੰਗਾਂ ਨੂੰ ਸੁਣਿਆ

ਮਿਲਕਫੈੱਡ ਅਧਿਕਾਰੀਆਂ ਨੂੰ ਤੁਰੰਤ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ, 9 ਅਕਤੂਬਰ :  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਬੈਠਕ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ।

ਹਰਪਾਲ ਸਿੰਘ ਚੀਮਾ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ, ਜਿਸ ‘ਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨਵ-ਗਠਿਤ ਕਮੇਟੀ ਨੂੰ ਯੂਨੀਅਨ ਦੇ ਮੁੱਦਿਆਂ ਦੇ ਹੱਲ ਵਾਸਤੇ ਵਿਸ਼ੇਸ਼ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਪ੍ਰਸਤਾਵ ਨੂੰ ਛੇਤੀ ਅਤੇ ਠੋਸ ਹੱਲ ਲਈ ਬਾਅਦ ‘ਚ ਕੈਬਨਿਟ ਸਬ-ਕਮੇਟੀ ਨੂੰ ਭੇਜਿਆ ਜਾਵੇਗਾ।

Read More : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਭੜਕੀ ਸੰਗਤ, ਮੁਲਜ਼ਮ ਦਾ ਘਰ ਢਾਹਿਆ

Leave a Reply

Your email address will not be published. Required fields are marked *