ਆਉਣ ਵਾਲੇ ਦਿਨਾਂ ’ਚ ਅਜਿਹੇ ਮਾਮਲੇ ਦਰਜ ਕੀਤੇ ਜਾਣਗੇ : ਪੁਲਿਸ ਕਮਿਸ਼ਨਰ
ਅੰਮ੍ਰਿਤਸਰ, 15 ਜੁਲਾਈ : ਗੁਰੂ ਨਗਰੀ ’ਚ ਭੀਖ ਮੰਗਣ ਦੇ ਇਲਜ਼ਾਮਾਂ ’ਚ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਸੋਮਵਾਰ ਨੂੰ ਐੱਫ. ਆਈ. ਆਰ ਦਰਜ ਕੀਤੀ। ਇਹ ਪੂਰੇ ਸੂਬੇ ’ਚ ਆਪਣੀ ਕਿਸਮ ਦੀ ਪਹਿਲੀ ਐੱਫ.ਆਈ. ਆਰ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਅਜਿਹੇ ਮਾਮਲੇ ਦਰਜ ਕੀਤੇ ਜਾਣਗੇ।
ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮਾਂ ’ਤੇ ਰਣਜੀਤ ਐਵੀਨਿਊ ਥਾਣੇ ਦੀ ਪੁਲਿਸ ਨੇ ਨਿਰਮਲਾ ਨਾਂ ਦੀ ਇਕ ਔਰਤ ਵਿਰੁੱਧ ਇਹ ਮਾਮਲਾ ਦਰਜ ਕੀਤਾ ਹੈ।
ਦੱਸਣਯੋਗ ਹੈ ਕਿ ਸ੍ਰੀ ਹਰਿਮੰਦਿਰ ਸਾਹਿਬ, ਸ਼੍ਰੀ ਦੁਰਗਿਆਣਾ ਤੀਰਥ, ਜਲ੍ਹਿਆਂਵਾਲਾ ਬਾਗ ਦੇ ਬਾਹਰ, ਹੈਰੀਟੇਜ ਸਟਰੀਟ, ਲਾਰੈਂਸ ਰੋਡ ਤੇ ਰਣਜੀਤ ਐਵੀਨਿਊ ਇਲਾਕੇ ’ਚ ਭਿਖਾਰੀਆਂ ਦੀ ਬਹੁਤ ਭੀੜ ਹੈ। ਲੋਕ ਕਈ ਵਾਰ ਇਨ੍ਹਾਂ ਦੀਆਂ ਗਤੀਵਿਧੀਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਪਰ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜਦੋਂ ਪੁਲਿਸ ਨੇ ਔਰਤ ਨੂੰ ਹਿਰਾਸਤ ’ਚ ਲਿਆ ਤਾਂ ਉਸ ਦੇ ਨਾਲ ਦੋ ਬੱਚੇ ਵੀ ਸਨ। ਔਰਤ ਤੇ ਦੋਵੇਂ ਬੱਚੇ ਲੋਕਾਂ ਤੋਂ ਭੀਖ ਮੰਗ ਰਹੇ ਸਨ।
ਇੰਸਪੈਕਟਰ ਰੌਬਿਨ ਹੰਸ ਨੇ ਕਿਹਾ ਕਿ ਔਰਤ ਤੇ ਬੱਚਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੇ ਪਰਿਵਾਰ ਤੇ ਟਿਕਾਣੇ ਬਾਰੇ ਕੁਝ ਪਤਾ ਨਹੀਂ ਹੈ। ਤਿੰਨੇ ਕਿਸੇ ਹੋਰ ਸੂਬੇ ਦੇ ਹੋ ਸਕਦੇ ਹਨ।
Read More : ਮਸ਼ਹੂਰ ਗਾਇਕ ਰਾਹੁਲ ਫਾਜ਼ਿਲਪੁਰੀਆ ‘ਤੇ ਜਾਨਲੇਵਾ ਹਮਲਾ