ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਵੀ ਪੇਸ਼ ਹੋਣ ਲਈ ਭੇਜੀ ਈ-ਮੇਲ
ਅੰਮ੍ਰਿਤਸਰ, 4 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ ਹੋਵੇਗੀ।
ਇਸ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ 6 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੂੰ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਕਰਕੇ ਪੇਸ਼ ਹੋਣ ਲਈ ਆਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਈ-ਮੇਲ ਰਾਹੀਂ ਜਾਣਕਾਰੀ ਭੇਜ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਆਪਣੇ ਕਰੀਬੀ ਰਿਸ਼ਤੇਦਾਰ ਦੇ ਅਨੰਦ ਕਾਰਜ ਲਈ 12 ਅਗਸਤ ਤੱਕ ਵਿਦੇਸ਼ ਗਏ ਹਨ, ਇਸ ਲਈ ਉਨ੍ਹਾਂ ਨੂੰ ਬਾਅਦ ’ਚ ਪੇਸ਼ ਹੋਣ ਲਈ ਸੱਦਿਆ ਜਾਵੇਗਾ।
Read More : ਪੰਜਾਬ ਸਰਕਾਰ ਵੱਲੋਂ ਸੂਬੇ ’ਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ : ਬਹਿਲ