Punjab-vidhan-sabha

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਦਾ 12ਵਾਂ ਬਜਟ ਇਜਲਾਸ ਬੁਲਾਇਆ

6 ਮਾਰਚ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ ਸੋਲ੍ਹਵੀਂ ਵਿਧਾਨ ਸਭਾ ਦੀ ਬਜਟ ਕਾਰਵਾਈ

ਚੰਡੀਗੜ੍ਹ, 27 ਫਰਵਰੀ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ (ਬਜਟ) ਇਜਲਾਸ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਇਜਲਾਸ 06 ਮਾਰਚ 2026 (ਦਿਨ ਸ਼ੁੱਕਰਵਾਰ) ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ।

ਇਸ ਇਜਲਾਸ ਦੌਰਾਨ ਸੂਬਾ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਲਈ ਬਜਟ ਪੇਸ਼ ਕੀਤਾ ਜਾਵੇਗਾ ਅਤੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸਾਰੇ ਵਿਧਾਇਕਾਂ ਨੂੰ ਇਸ ਬੈਠਕ ਵਿੱਚ ਸ਼ਾਮਲ ਹੋਣ ਲਈ ਸੂਚਿਤ ਕਰ ਦਿੱਤਾ ਗਿਆ ਹੈ।

Read More : ਜਾਅਲੀ ਦਸਤਾਵੇਜ਼ਾਂ ਰਾਹੀਂ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਵਾਲਾ ਵਿਜੀਲੈਂਸ ਵੱਲੋਂ ਕਾਬੂ

Leave a Reply

Your email address will not be published. Required fields are marked *