ਕਿਹਾ : ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦੈ
ਅੰਮ੍ਰਿਤਸਰ, 16 ਜੂਨ :- ਕੰਚਨ ਕੁਮਾਰੀ ਉਰਫ਼ (ਭਾਬੀ ਕਮਲ ਕੌਰ) ਦਾ ਬੀਤੇ ਦਿਨੀਂ ਹੋਇਆ ਕਤਲ ਜਿਥੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਉੱਥੇ ਹੀ ਕਈ ਸਿੱਖ ਜਥੇਬੰਦੀਆਂ ਅੰਮ੍ਰਿਤਪਾਲ ਮਹਿਰੋਂ ਦੇ ਹੱਕ ਵਿਚ ਖੜ੍ਹੀਆਂ ਅਤੇ ਕੁਝ ਖਿਲਾਫ ਨਜ਼ਰ ਆ ਰਹੀਆਂ ਹਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵੀ ਅੰਮ੍ਰਿਤਪਾਲ ਮਹਿਰੋਂ ਦੇ ਹੱਕ ਵਿਚ ਨਿੱਤਰੇ ਹਨ।
ਜਾਣਕਾਰੀ ਅਨੁਸਾਰ ਹੈੱਡ ਗ੍ਰੰਥੀ ਮਲਕੀਤ ਸਿੰਘ ਨੇ ਕੰਚਨ ਦੇ ਕਤਲ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੁਝ ਵੀ ਗਲਤ ਨਹੀਂ ਹੋਇਆ ਪਹਿਲਾਂ ਵੀ ਅਜਿਹਾ ਹੁੰਦਾ ਆਇਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲਚਰਤਾ ਭਰੇ ਗੀਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਿਰਫ਼ ਸਿੱਖਾਂ ਨੂੰ ਹੀ ਨਹੀਂ ਸਗੋਂ ਸਮੁੱਚੇ ਸਮਾਜ ਦੇ ਨੌਜਵਾਨ ਭਾਵੇਂ ਹਿੰਦੂ, ਮੁਸਲਮਾਨ ਹੋਵੇ, ਨੂੰ ਅਜਿਹੇ ਗੀਤ ਨਹੀਂ ਸੁਣਨੇ ਚਾਹੀਦੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਅਜਿਹਾ ਕਾਰਜ ਕਰਦੇ ਹਨ ਅਤੇ ਆਪਣਾ ਨਾਂ ਬਦਲਦੇ ਹਨ, ਉਨ੍ਹਾਂ ਨਾਲ ਇੰਝ ਹੀ ਹੋਣਾ ਚਾਹੀਦਾ ਹੈ।
ਦੱਸਣਯੋਗ ਹੈ ਕਿ ਕਮਲ ਕੌਰ ਦੇ ਕਤਲ ਮਾਮਲੇ ਵਿਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਅਜੇ ਫਰਾਰ ਹੈ। ਘਟਨਾ ਨੂੰ ਅੰਜਾਮ ਦੇ ਕੇ ਅੰਮ੍ਰਿਤਪਾਲ ਮਹਿਰੋਂ ਯੂ. ਏ. ਈ. ਦੀ ਫਲਾਈਟ ਲੈ ਕੇ ਫਰਾਰ ਹੋਇਆ ਹੈ।
Read More : 120 ਫੁੱਟ ਡੂੰਘੇ ਖੂਹ ’ਚ ਡਿੱਗੀ 21 ਸਾਲਾਂ ਲੜਕੀ, ਮੌਤ