ਚੰਡੀਗੜ੍ਹ, 18 ਨਵੰਬਰ : ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਤਰਨਤਾਰਨ ਦੀ ਅਦਾਲਤ ਤੋਂ ਮਿਲੀ 4 ਸਾਲ ਦੀ ਸਜ਼ਾ ’ਤੇ ਰੋਕ ਲਾਉਣ ਦੀ ਮੰਗ ਸਬੰਧੀ ਪਟੀਸ਼ਨ ਹਾਈ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ।
ਹਾਈ ਕੋਰਟ ਨੇ ਅਰਜ਼ੀ ਖ਼ਾਰਜ ਕਰਦਿਆਂ ਕਿਹਾ ਕਿ ਅਦਾਲਤ ਸਿੱਧੇ ਤੌਰ ’ਤੇ ਸਜ਼ਾ ਖ਼ਿਲਾਫ਼ ਅਪੀਲ ’ਤੇ ਹੀ ਸੁਣਵਾਈ ਕਰੇਗੀ। ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜੇ ਸਜ਼ਾ ’ਤੇ ਰੋਕ ਨਾ ਲੱਗੀ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰੀ ਖ਼ੁਦ ਰੱਦ ਹੋ ਸਕਦੀ ਹੈ ਤੇ ਇਲਾਕੇ ’ਚ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਨੌਬਤ ਆ ਜਾਵੇਗੀ।
ਹੁਣ ਉਨ੍ਹਾਂ ਕੋਲ ਸਿਰਫ਼ ਇਕ ਸੁਪਰੀਮ ਕੋਰਟ ਹੀ ਬਦਲ ਰਹਿ ਗਿਆ ਹੈ। ਜੇ ਉਨ੍ਹਾਂ ਨੂੰ ਇੱਥੋਂ ਵੀ ਰਾਹਤ ਨਾ ਮਿਲੀ ਤਾਂ ਖਡੂਰ ਸਾਹਿਬ ਤੋਂ ਜ਼ਿਮਨੀ ਚੋਣ ਕਰਵਾਉਣੀ ਪਵੇਗੀ।
Read More : ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਪਰਿਵਾਰ ਦੇ ਬੈਂਕ ਖਾਤੇ ਫ੍ਰੀਜ਼
