ਚੰਡੀਗੜ੍ਹ ਪੁਲਸ ਨੇ ਨਿਰਪੱਖ ਜਾਂਚ ਨਹੀਂ ਕੀਤੀ : ਜਸਵਿੰਦਰ ਬਾਠ
ਪਟਿਆਲਾ, 16 ਜੁਲਾਈ :- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਸ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਕੀਤੀ ਜਾ ਰਹੀ ਸੀ। ਅੱਜ ਮਾਣਯੋਗ ਹਾਈਕੋਰਟ ਨੇ ਚੰਡੀਗੜ੍ਹ ਪੁਲਸ ਵੱਲੋਂ ਕੀਤੀ ਜਾ ਰਹੀ ਜਾਂਚ ਸੰਤੁਸ਼ਟ ਨਾ ਹੁੰਦਿਆਂ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ।
ਮਾਣਯੋਗ ਅਦਾਲਤ ਦੇ ਫੈਸਲੇ ਤੋਂ ਬਾਅਦ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਪਟਿਆਲਾ ਵਿਖੇ ਮੀਡੀਆ ਦੇ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਜਿਹੜੀ ਚੰਡੀਗੜ੍ਹ ਪੁਲਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾਈ ਗਈ ਸੀ, ਉਸ ਵੱਲੋਂ ਨਿਰਪੱਖ ਜਾਂਚ ਨਹੀਂ ਕੀਤੀ ਗਈ। ਇਹੀ ਕਾਰਨ ਹੈ ਕਿ ਹਾਈਕੋਰਟ ਨੇ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ।
ਜਸਵਿੰਦਰ ਕੌਰ ਬਾਠ ਨੇ ਕਿਹਾ ਕਿ 23 ਜੂਨ ਤੱਕ ਜਿਹੜੀ ਐੱਸ. ਆਈ. ਟੀ. ਜ਼ਮਾਨਤ ਦਾ ਵਿਰੋਧ ਕਰ ਰਹੀ ਅਤੇ ਬਾਅਦ ਧਾਰਾਵਾਂ ਹੀ ਤੋੜ ਦਿੱਤੀਆਂ ਗਈਆਂ। ਇਸ ਕਾਰਨ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ ਹੈ। ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਉਹ ਇਨਸਾਫ ਲਈ ਲੜਾਈ ਲੜ ਰਹੇ ਹਨ। ਜਦੋਂ ਤੱਕ ਇਨਸਾਫ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਸੰਘਰਸ਼ ਕਰਦੇ ਰਹਿਣਗੇ। ਉਨ੍ਹਾਂ ਨੂੰ ਦੇਸ਼ ਦੀ ਨਿਆਪਾਲਿਕਾ ’ਤੇ ਪੂਰਾ ਭਰੋਸਾ ਹੈ। ਇਸ ਮੌਕੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਵੀ ਹਾਜ਼ਰ ਸਨ।
Read More : ਮੁੱਖ ਮੰਤਰੀ ਮਾਨ ਨੇ ਹਰਮੀਤ ਸੰਧੂ ਨੂੰ ਆਪ ਵਿਚ ਕੀਤਾ ਸ਼ਾਮਲ