Prime Minister Narendra Modi

‘ਇਤਿਹਾਸਕ’ ਬਜਟ 140 ਕਰੋੜ ਭਾਰਤੀਆਂ ਦੀਆਂ ਖਾਹਿਸ਼ਾਂ ਨੂੰ ਦਰਸਾਉਂਦਾ ਹੈ : ਮੋਦੀ

ਵਿਕਸਿਤ ਭਾਰਤ ਅਤੇ ‘ਸੁਧਾਰ ਐਕਸਪ੍ਰੈੱਸ’ ਨੂੰ ਮਿਲੇਗੀ ਨਵੀਂ ਰਫ਼ਤਾਰ

ਨਵੀਂ ਦਿੱਲੀ, 1 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2026-27 ਨੂੰ ‘ਇਤਿਹਾਸਕ’ ਦੱਸਦਿਆਂ ਕਿਹਾ ਕਿ ਇਹ 140 ਕਰੋੜ ਭਾਰਤੀਆਂ ਦੀਆਂ ਖਾਹਿਸ਼ਾਂ ਨੂੰ ਦਰਸਾਉਂਦਾ ਹੈ ਅਤੇ ਵਿਕਸਿਤ ਭਾਰਤ ਲਈ ਇਕ ਸਪੱਸ਼ਟ ਰੂਪਰੇਖਾ ਤਿਆਰ ਕਰਦਾ ਹੈ। ਟੈਲੀਵਿਜ਼ਨ ’ਤੇ ਪ੍ਰਸਾਰਿਤ ਆਪਣੇ ਸੰਬੋਧਨ ’ਚ ਮੋਦੀ ਨੇ ਕਿਹਾ ਕਿ ਬਜਟ ’ਚ ਮੌਕਿਆਂ ਦੀਆਂ ਅਪਾਰ ਸੰਭਾਵਨਾਵਾਂ ਹਨ ਅਤੇ ਇਸ ’ਚ ਦੇਸ਼ ਦੀ ਨਾਰੀ ਸ਼ਕਤੀ ਦਾ ਪ੍ਰਤੀਬਿੰਬ ਝਲਕਦਾ ਹੈ।

ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲਗਾਤਾਰ ਨੌਵੀਂ ਵਾਰ ਬਜਟ ਪੇਸ਼ ਕਰ ਕੇ ਇਕ ਨਵਾਂ ਰਿਕਾਰਡ ਬਣਾਇਆ ਹੈ। ਮੋਦੀ ਨੇ ਕਿਹਾ ਕਿ ਇਹ ਬਜਟ ‘ਮੇਕ ਇਨ ਇੰਡੀਆ’ ਅਤੇ ‘ਆਤਮ-ਨਿਰਭਰ ਭਾਰਤ’ ਵਰਗੀਆਂ ਯੋਜਨਾਵਾਂ ਨੂੰ ਨਵੀਂ ਰਫ਼ਤਾਰ ਦੇਵੇਗਾ ਅਤੇ 2047 ਤੱਕ ਵਿਕਸਿਤ ਭਾਰਤ ਦੀ ਨੀਂਹ ਮਜ਼ਬੂਤ ਕਰੇਗਾ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਿਰਫ਼ ਸਭ ਤੋਂ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਬਣ ਕੇ ਸੰਤੁਸ਼ਟ ਨਹੀਂ ਹੈ, ਬਲਕਿ ਅਸੀਂ ਜਲਦੀ ਹੀ ਵਿਸ਼ਵ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨਾ ਚਾਹੁੰਦੇ ਹਾਂ।

Read More : ਰੋਹਿਤ ਸ਼ੈੱਟੀ ਦੇ ਘਰ ’ਤੇ ਫਾਇਰਿੰਗ : ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ

Leave a Reply

Your email address will not be published. Required fields are marked *