Kapurthala

ਵਿਸਾਖੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਰਿਵਾਰ ਦੇ ਦੋ ਚਿਰਾਗ ਬੁਝੇ

ਬਿਆਸ ਦਰਿਆ ‘ਚ ਨਹਾਉਣ ਗਏ ਚਾਚੇ-ਭਤੀਜੇ ਦੀ ਡੁੱਬਣ ਨਾਲ ਮੌਤ

ਕਪੂਰਥਲਾ, 14 ਅਪ੍ਰੈਲ : ਜ਼ਿਲਾ ਕਪੂਰਥਲਾ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਬੁਤਾਲਾ ਅਤੇ ਚੱਕੋਕੀ ਮੰਡ ਵਿਚਕਾਰ ਬਿਆਸ ਦਰਿਆ ਵਿਚ ਨਹਾਉਣ ਗਏ ਚਾਚੇ-ਭਤੀਜੇ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

ਦੁਪਹਿਰ ਕਰੀਬ 12 ਵਜੇ ਨਹਾਉਂਦੇ ਸਮੇਂ ਇੱਕ ਨੌਜਵਾਨ ਅਚਾਨਕ ਡੂੰਘੇ ਪਾਣੀ ਵਿੱਚ ਚਲਾ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਉਸ ਦਾ ਚਾਚਾ ਵੀ ਪਾਣੀ ਵਿੱਚ ਉਤਰ ਗਿਆ, ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਹੀ ਪਾਣੀ ਵਿੱਚ ਸਮਾ ਗਏ। ਮ੍ਰਿਤਕਾਂ ਦੀ ਪਛਾਣ ਰਮਨਦੀਪ ਸਿੰਘ (22) ਪੁੱਤਰ ਬੂਟਾ ਸਿੰਘ ਅਤੇ ਗੁਰਦੇਵ ਸਿੰਘ (30) ਪੁੱਤਰ ਤਰਸੇਮ ਸਿੰਘ, ਵਾਸੀ ਪਿੰਡ ਬੁਤਾਲਾ ਵਜੋਂ ਹੋਈ ਹੈ।

ਥਾਣਾ ਢਿਲਵਾਂ ਦੇ ਮੁੱਖੀ ਦਲਵਿੰਦਰਬੀਰ ਸਿੰਘ ਨੇ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰਵਾਏ। NDRF ਅਤੇ ਗੋਤਾਖੋਰਾਂ ਦੀ ਕਰੀਬ ਸਾਢੇ ਤਿੰਨ ਘੰਟਿਆਂ ਦੀ ਮਿਹਨਤ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਨੂੰ ਦਰਿਆ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਮੌਕਿਆਂ ‘ਤੇ ਦਰਿਆਵਾਂ ਜਾਂ ਨਹਿਰਾਂ ਵਿੱਚ ਜਾਣ ਤੋਂ ਗੁਰੇਜ਼ ਕਰਨ।

Read More : ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

Leave a Reply

Your email address will not be published. Required fields are marked *