ਰਣਜੀਤ ਸਿੰਘ ਐਨਕਾਊਂਟਰ

12 ਦਿਨ ਬਾਅਦ ਹੋਇਆ ਪੁਲਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ

16 ਮਾਰਚ ਨੂੰ ਉਲੀਕੀ ਜਾਵੇਗੀ ਅਗਲੀ ਰਣਨੀਤੀ

ਗੁਰਦਾਸਪੁਰ, 9 ਮਾਰਚ : ਗੁਰਦਾਸਪੁਰ ਪੁਲਸ ਨਾਲ ਹੋਏ ਕਥਿਤ ਮੁਕਾਬਲੇ ਦੌਰਾਨ ਮਾਰੇ ਗਏ ਪਿੰਡ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ ਦਾ ਅੱਜ ਕਰੀਬ 12 ਦਿਨ ਬਾਅਦ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਇਕੱਤਰ ਜਥੇਬੰਦੀਆਂ ਅਤੇ ਲੋਕਾਂ ਨੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਪੁਲਸ ਵੱਲੋਂ ਆਦੀਆਂ ਚੈੱਕ ਪੋਸਟ ’ਤੇ ਦੋ ਪੁਲਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਰਣਜੀਤ ਸਿੰਘ 25 ਫਰਵਰੀ ਨੂੰ ਹੋਏ ਪੁਲਸ ਮੁਕਾਬਲੇ ’ਚ ਮਾਰਿਆ ਗਿਆ ਸੀ।

ਇਸ ਘਟਨਾ ਤੋਂ ਬਾਅਦ ਪਰਿਵਾਰ ਵੱਲੋਂ ਪਹਿਲਾਂ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਫੈਸਲਾ ਲਿਆ ਗਿਆ ਸੀ ਅਤੇ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤੇ ਗਏ। ਪਰੰਤੂ ਲੰਮੇ ਸਮੇਂ ਤੱਕ ਲਾਸ਼ ਰੱਖੇ ਜਾਣ ਕਾਰਨ ਉਸ ਦੀ ਹਾਲਤ ਖਰਾਬ ਹੋਣ ਲੱਗੀ ਸੀ। ਇਸ ਦੀ ਸਮੀਖਿਆ ਕਰਦਿਆਂ ਪਰਿਵਾਰ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਨਾਲ ਸਲਾਹ-ਮਸ਼ਵਰਾ ਕਰਕੇ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ’ਚ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਨਸਾਫ ਲਈ ਲੜਾਈ ਜਾਰੀ ਰਹੇਗੀ ਅਤੇ 16 ਮਾਰਚ ਨੂੰ ਰਣਜੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਸੰਘਰਸ਼ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

Read More : ਸਾਊਦੀ ਅਰਬ ਦੀ ਈਰਾਨ ਨੂੰ ਚਿਤਾਵਨੀ: ‘ਹਮਲੇ ਜਾਰੀ ਰਹੇ ਤਾਂ ਭੁਗਤਣਾ ਪਵੇਗਾ ਵੱਡਾ ਨੁਕਸਾਨ’

Leave a Reply

Your email address will not be published. Required fields are marked *