ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਇਕੱਤਰਤਾ ਹੋਵੇਗੀ
ਅੰਮ੍ਰਿਤਸਰ, 25 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 28 ਜੁਲਾਈ ਨੂੰ ਰੱਖੀ ਗਈ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਗੁਰਦੁਆਰਾ ਸੈਕਸ਼ਨ 85, ਸੈਕਸ਼ਨ 87 ਤੇ ਧਰਮ ਪ੍ਰਚਾਰ ਕਮੇਟੀ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ।
ਇਸ ਤੋਂ ਇਲਾਵਾ ਨਵੰਬਰ ’ਚ ਆ ਰਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮ, ਸੈਮੀਨਾਰ ਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। 28 ਮਾਰਚ 2025 ਦੇ ਬਜਟ ਇਜਲਾਸ ’ਚ ਵੀ ਸ਼ਤਾਬਦੀ ਨੂੰ ਮਨਾਉਂਣ ਲਈ ਵਿਸ਼ੇਸ਼ ਬਜਟ ਰੱਖਿਆ ਗਿਆ ਸੀ। ਇਹ ਇਕੱਤਰਤਾ ਸਥਾਨਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ।
Read More : ਭੀਖਣ ਮੰਗਣ ਵਾਲੇ 8 ਬੱਚਿਆਂ ਦੇ ਲਏ ਡੀ. ਐੱਨ. ਏ. ਸੈਂਪਲ