ਫਿਰੋਜ਼ਪੁਰ, 26 ਜੁਲਾਈ : ਫਿਰੋਜ਼ਪੁਰ ਮੋਗਾ ਰੋਡ ’ਤੇ ਘੱਲ ਖੁਰਦ ਦੀਆਂ ਜੌੜੀਆਂ ਨਹਿਰਾਂ ’ਚ ਇਕ ਮਾਂ ਨੇ ਆਪਣੇ ਡੇਢ ਸਾਲ ਦੇ ਬੱਚੇ ਸਮੇਤ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਲੋਕਾਂ ਦੀ ਬੜੀ ਮੁਸ਼ਕਤ ਨਾਲ ਮਾਂ ਪੁੱਤ ਦੀਆਂ ਲਾਸ਼ਾਂ ਨਹਿਰ ’ਚੋਂ ਕੱਢੀਆਂ।
ਇਸ ਮੌਕੇ ਲੜਕੀ ਦੇ ਪਰਿਵਾਰ ਨੇ ਉਸ ਦੇ ਪਤੀ ’ਤੇ ਗੰਭੀਰ ਦੋਸ਼ ਲਾਏ ਅਤੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੇ ਬੜੀ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀ ਦੀਆਂ 2 ਬੇਟੀਆਂ ਤੇ 2 ਪੁੱਤਰ ਹਨ ਅਤੇ ਉਨ੍ਹਾਂ ਦੇ ਘਰ ’ਚ ਅਕਸਰ ਝਗੜਾ ਰਹਿੰਦਾ ਸੀ, ਜਿਸ ਕਾਰਨ ਉਨ੍ਹਾਂ ਦੀ ਧੀ ਬਹੁਤ ਪ੍ਰੇਸ਼ਾਨ ਰਹਿੰਦੀ ਸੀ।
ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਮਾਂ ਅਤੇ ਪੁੱਤਰ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।
ਥਾਣਾ ਘੱਲ ਖੁਰਦ ਦੇ ਘਟਨਾ ਸਥਾਨ ’ਤੇ ਪਹੁੰਚੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਇਸ ਘਟਨਾ ਸਬੰਧੀ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
Read More : ਮੁੱਖ ਮੰਤਰੀ ਮਾਨ ਨੇ ਪੀ. ਸੀ. ਆਰ. ਦੇ ਬਹਾਦਰ ਜਵਾਨਾਂ ਨਾਲ ਕੀਤੀ ਮੁਲਾਕਾਤ