ਮਨਜਿੰਦਰ ਸਿਰਸਾ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਇਨ੍ਹਾਂ ਰਿਪੋਰਟਾਂ ਦਾ ਕੀਤਾ ਖੰਡਨ
ਦਿੱਲੀ, 2 ਜੁਲਾਈ – ਭਾਜਪਾ ਦੇ ਸੀਨੀਅਰ ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ‘ਤੇ ਗੋਲੀ ਚੱਲਣ ਦੀ ਝੂਠੀ ਖਬਰ ਮਹਿਜ਼ ਅਫ਼ਵਾਹ ਹੈ। ਮਨਜਿੰਦਰ ਸਿੰਘ ਸਿਰਸਾ ਨੇ ਖ਼ੁਦ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ।
ਪੁਲਿਸ ਨੇ ਪੂਰੇ ਮਾਮਲੇ ਦਾ ਖ਼ੁਲਾਸਾ ਕਰਦਿਆਂ ਕਿਹਾ ਕਿ ਦਿੱਲੀ ਦੇ ਮੰਤਰੀ ਸਿਰਸਾ ‘ਤੇ ਕੋਈ ਗੋਲੀ ਨਹੀਂ ਚਲਾਈ ਗਈ। ਇਕ ਸਿਲਾਈ ਮਸ਼ੀਨ ਦਾ ਕੁਝ ਹਿੱਸਾ ਜ਼ਮੀਨ ‘ਤੇ ਪਿਆ ਸੀ, ਜਿਸ ਨੂੰ ਪਿਸਤੌਲ ਦਾ ਕਾਰਤੂਸ ਸਮਝ ਲਿਆ ਗਿਆ ਸੀ। ਦਿੱਲੀ ਪੁਲਿਸ ਨੇ ਗੋਲੀਬਾਰੀ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਪਿਛਲੇ ਕੁਝ ਦਿਨਾਂ ਤੋਂ ਖਿਆਲਾ ਅਤੇ ਵਿਸ਼ਨੂੰ ਗਾਰਡਨ ਵਿਚ ਗ਼ੈਰ-ਕਾਨੂੰਨੀ ਫ਼ੈਕਟਰੀਆਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਵੀ ਉਹ ਗ਼ੈਰ-ਕਾਨੂੰਨੀ ਫ਼ੈਕਟਰੀ ਨੂੰ ਸੀਲ ਕਰਵਾਉਣ ਗਏ ਸਨ, ਜਿਸ ਦੌਰਾਨ ਉਨ੍ਹਾਂ ‘ਤੇ ਗੋਲੀਬਾਰੀ ਦੀਆਂ ਅਫ਼ਵਾਹਾਂ ਸਾਹਮਣੇ ਆਈਆਂ।
ਮਨਜਿੰਦਰ ਸਿੰਘ ਸਿਰਸਾ ਨੇ ਖ਼ੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਗੋਲੀ ਦੀ ਖ਼ਬਰ ਨੂੰ ਅਫ਼ਵਾਹ ਦੱਸਿਆ। ਉਨ੍ਹਾਂ ਲਿਖਿਆ ਕਿ ਮੇਰੇ ‘ਤੇ ਗੋਲੀਬਾਰੀ ਦੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਹ ਪੂਰੀ ਤਰ੍ਹਾਂ ਝੂਠ ਹੈ।
Read More : ਕੈਨੇਡਾ ਦੇ ਜੰਗਲੀ ਖੇਤਰ ‘ਚ ਲੱਗੀ ਭਿਆਨਕ ਅੱਗ