ਬਾਂਦਾ, 6 ਜਨਵਰੀ : ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲੇ ਦੇ ਕਾਲਿੰਜਰ ਥਾਣਾ ਖੇਤਰ ’ਚ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਅਤੇ ਹਿੰਸਾ ਕਰਨ ਵਾਲੇ ਮੁਲਜ਼ਮ ਅਮਿਤ ਰੈਕਵਾਰ ਨੂੰ ਵਿਸ਼ੇਸ਼ ਜੱਜ ਨੇ ਫਾਂਸੀ ਦੀ ਸਜ਼ਾ ਸੁਣਾਈ।
ਘਟਨਾ ਕਰੀਬ 6 ਮਹੀਨੇ ਪਹਿਲਾਂ ਵਾਪਰੀ ਸੀ। ਦੋਸ਼ ਹੈ ਕਿ ਰੈਕਵਾਰ ਨੇ ਟੌਫੀ ਦੇਣ ਦੇ ਬਹਾਨੇ ਬੱਚੀ ਨੂੰ ਘਰ ਬੁਲਾਇਆ ਅਤੇ ਉਸ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਉਸ ਦਾ ਹੱਥ ਤੋੜ ਦਿੱਤਾ, ਜੀਭ ਕੱਟ ਦਿੱਤੀ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਗੰਭੀਰ ਸੱਟਾਂ ਮਾਰੀਆਂ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ।
ਅਦਾਲਤ ਨੇ ਸਿਰਫ਼ 6 ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਸੁਣਾ ਕੇ ਨਿਆਂਇਕ ਪ੍ਰਕਿਰਿਆ ਪੂਰੀ ਕੀਤੀ।
Read More : ਦਿੱਲੀ ਦੇ ਹਸਪਤਾਲ ‘ਚ ਸੋਨੀਆ ਗਾਂਧੀ ਦਾਖਲ
