ਗੁਰਦਾਸਪੁਰ, 6 ਜਨਵਰੀ : ਜ਼ਿਲਾ ਗੁਰਦਾਸਪੁਰ ਵਿਚ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਬੱਬਰੀ ਨਾਕੇ ਦੇ ਨਜ਼ਦੀਕ ਚਾਏ ਚੂਰੀ ਰੈਸਟੋਰੈਂਟ ਦੇ ਮਾਲਕ ਅਤੇ ਪਿੰਡ ਜੀਵਨਵਾਲ ਦੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੇ ਰੈਸਟੋਰੈਂਟ ਵਿਚ ਖ਼ੁਦ ਨੂੰ ਗੋਲੀ ਮਾਰ ਲਈ ਹੈ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਪੁਲਿਸ ਦੇ ਸੀਨੀਅਰ ਅਧਿਕਾਰੀ ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਐਸਐਚ ਓ ਸਦਰ ਅਮਨਦੀਪ ਸਿੰਘ ਮੌਕੇ ‘ਤੇ ਪਹੁੰਚੇ, ਜਿਨਾਂ ਵੱਲੋਂ ਵਿਅਕਤੀ ਨੂੰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ, ਜਿਥੇ ਡਾਕਟਰ ਨੇ ਜਾਣਕਾਰੀ ਦਿੱਤੀ ਕਿ ਵਿਅਕਤੀ ਦੀ ਹਾਲਤ ਗੰਭੀਰ ਹੈ ਅਤੇ ਇਲਾਜ ਜਾਰੀ ਹੈ।
ਡੀ. ਐੱਸ. ਪੀ. ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ ਵਿੱਚ ਗੋਲੀ ਚੱਲੀ ਹੈ, ਜਦੋਂ ਜਾ ਕੇ ਦੇਖਿਆ ਤਾਂ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਦੇ ਮੋਢੇ ‘ਤੇ ਗੋਲੀ ਲੱਗੀ ਹੋਈ ਹੈ, ਜਿਸਨੂੰ ਜ਼ਖਮੀ ਹਾਲਤ ਵਿੱਚ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਡੀ. ਐੱਸ. ਪੀ. ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਮੁਤਾਬਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਹੈ ਪਰ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਗੋਲੀ ਖ਼ੁਦ ਮਾਰੀ ਗਈ ਜਾਂ ਗਲਤੀ ਨਾਲ ਚੱਲੀ ਹੈ।
Read More : ਦਿੱਲੀ ਦੇ ਹਸਪਤਾਲ ‘ਚ ਸੋਨੀਆ ਗਾਂਧੀ ਦਾਖਲ
