raped

ਵਿਅਕਤੀ ਨੇ ਗੁਆਂਢ ’ਚ ਰਹਿੰਦੀ 7 ਸਾਲਾ ਬੱਚੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ

ਅਬੋਹਰ, 1 ਜਨਵਰੀ : ਅਬੋਹਰ ਦੇ ਥਾਣਾ ਖੂਈਆਂ ਸਰਵਰ ਅਧੀਨ ਆਉਂਦੇ ਇਕ ਪਿੰਡ ’ਚ ਨਵੇਂ ਸਾਲ ਦੇ ਦਿਨ ਇਕ ਸ਼ਰਮਨਾਕ ਘਟਨਾ ਵਾਪਰੀ, ਜਿੱਥੇ ਇਕ 45 ਸਾਲਾ ਵਿਅਕਤੀ ਨੇ ਗੁਆਂਢ ’ਚ ਰਹਿਣ ਵਾਲੀ 7 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕੀਤਾ। ਬੱਚੀ ਦਾ ਅੱਜ ਸਰਕਾਰੀ ਹਸਪਤਾਲ ’ਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਅਤੇ ਘਟਨਾ ਦੀ ਸੂਚਨਾ ਸਬੰਧਤ ਥਾਣੇ ਨੂੰ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਬੱਚੀ ਦੀ ਮਾਂ ਨੇ ਦੱਸਿਆ ਕਿ ਕੱਲ ਸ਼ਾਮ ਉਸ ਦੀ ਧੀ ਅਤੇ ਹੋਰ ਬੱਚੇ ਗਲੀ ’ਚ ਖੇਡ ਰਹੇ ਸੀ। ਗੁਆਂਢ ’ਚ ਰਹਿਣ ਵਾਲਾ ਇਕ 45 ਸਾਲਾ ਵਿਅਕਤੀ ਉਸ ਦੀ ਧੀ ਨੂੰ ਕਿਸੇ ਬਹਾਨੇ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਕੁਝ ਸਮੇਂ ਬਾਅਦ ਜਦੋਂ ਉਨ੍ਹਾਂ ਨੇ ਬਾਹਰ ਆਪਣੀ ਬੱਚੀ ਦੀ ਭਾਲ ਕੀਤੀ ਤਾਂ ਗੁਆਂਢੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਬੱਚੀ ਨੂੰ ਆਪਣੇ ਘਰ ਲੈ ਗਿਆ ਸੀ।

ਉਹ ਬੱਚੀ ਨੂੰ ਉੱਥੋਂ ਘਰ ਲੈ ਆਏ ਅਤੇ ਜਾਂਚ ਕੀਤੀ ਤਾਂ ਉਸ ਦੇ ਸਰੀਰ ’ਤੇ ਦਰਿੰਦਗੀ ਦੇ ਨਿਸ਼ਾਨ ਸੀ। ਉਨ੍ਹਾਂ ਨੇ ਘਟਨਾ ਦੀ ਸੂਚਨਾ ਸਬੰਧਤ ਪੁਲਸ ਸਟੇਸ਼ਨ ਨੂੰ ਦਿੱਤੀ ਅਤੇ ਅੱਜ ਸਵੇਰੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ।

ਹਸਪਤਾਲ ਦੀ ਮਹਿਲਾ ਡਾਕਟਰ ਨੇ ਲੜਕੀ ਦੀ ਡਾਕਟਰੀ ਜਾਂਚ ਕੀਤੀ, ਉਸ ਦੇ ਸੈਂਪਲ ਜਾਂਚ ਲਈ ਭੇਜੇ ਅਤੇ ਰਿਪੋਰਟ ਸਬੰਧਤ ਪੁਲਸ ਸਟੇਸ਼ਨ ਨੂੰ ਸੌਂਪ ਦਿੱਤੀ। ਮਾਮਲੇ ਦੀ ਜਾਂਚ ਜ਼ਿਲਾ ਫਾਜ਼ਿਲਕਾ ਦੀ ਮਹਿਲਾ ਇੰਸਪੈਕਟਰ ਮੈਡਮ ਜੋਤੀ ਕਰ ਰਹੀ ਹੈ, ਜਿਨ੍ਹਾਂ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

Read More : ਲੰਬੇ ਸਮੇਂ ਤੋਂ ਗ਼ੈਰ-ਹਾਜ਼ਰ ਚੱਲ ਰਹੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ

Leave a Reply

Your email address will not be published. Required fields are marked *