ਪਿੰਡ ਦੇ ਕੁਝ ਲੋਕਾਂ ਨਾਲ ਚੱਲ ਰਿਹਾ ਸੀ ਜ਼ਮੀਨੀ ਵਿਵਾਦ
ਮਾਨਸਾ, 24 ਜੂਨ :- ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਸ਼ਿਕਾਇਤ ਮਿਲਣ ’ਤੇ ਥਾਣਾ ਝੁਨੀਰ ਦੀ ਪੁਲਸ ਨੇ ਪੰਜ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੇ ਬਿਆਨ ਵਿਚ ਜ਼ਿਲਾ ਮਾਨਸਾ ਦੇ ਪਿੰਡ ਹੀਰਕੇ ਦੇ ਵਸਨੀਕ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜਗਜੀਤ ਸਿੰਘ ਦਾ ਪਿੰਡ ਦੇ ਕੁਝ ਲੋਕਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸਦੇ ਪਿਤਾ ਨੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਕੇ ਆਪਣੇ ਆਪ ’ਤੇ ਤੇਲ ਪਾ ਕੇ ਅੱਗ ਲਗਾ ਲਈ। ਇਸ ਹਾਦਸੇ ’ਚ ਉਸਦੇ ਪਿਤਾ ਦੀ ਮੌਤ ਹੋ ਗਈ।
ਸ਼ਿਕਾਇਤ ਦੇ ਆਧਾਰ ’ਤੇ ਥਾਣਾ ਝੁਨੀਰ ਦੇ ਏ. ਐੱਸ. ਆਈ. ਪਾਲ ਸਿੰਘ ਨੇ ਹੀਰਕੇ ਦੇ ਰਹਿਣ ਵਾਲੇ ਨਛੱਤਰ ਸਿੰਘ, ਜਗਸੀਰ ਸਿੰਘ, ਸਰਦਾਰਾ ਸਿੰਘ, ਮੰਗਲ ਸਿੰਘ ਅਤੇ ਝਰਮਲ ਸਿੰਘ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More : ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ