ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ, 10 ਜੁਲਾਈ : ਅੱਜ ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਉਪਰੰਤ ਵਿਸ਼ੇਸ਼ ਇਜਲਾਸ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ‘ਚ ਤਰਨਤਾਰਨ ਦੇ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਢੀਂਡਸਾ, ਅਹਿਮਦਾਬਾਦ ਪਲੇਨ ਕ੍ਰੈਸ਼ ਦੇ ਮ੍ਰਿਤਕਾਂ ਤੇ ਹੋਰ ਕਈ ਹਸਤੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਨੂੰ ਕੱਲ੍ਹ ਸਵੇਰ 10 ਵਜੇ ਤੱਕ ਮੁਲਤਵੀ ਦਾ ਐਲਾਨ ਕੀਤਾ।
Read More : ਨਿੱਜੀਕਰਨ ਦੇ ਵਿਰੋਧ ’ਚ ਹਜ਼ਾਰਾਂ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਦਾ ਪਿੱਟ-ਸਿਆਪਾ!