Happy Passia

ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ

ਐੱਨ. ਆਈ. ਏ. ਨੇ ਐਲਾਨਿਆ ਸੀ 5 ਲੱਖ ਰੁਪਏ ਦਾ ਇਨਾਮ 

ਚੰਡੀਗੜ੍ਹ, 7 ਜੁਲਾਈ : ਅੱਜ ਪੰਜਾਬ ਅਤੇ ਚੰਡੀਗੜ੍ਹ ਵਿਚ ਹੋਏ ਬੰਬ ਧਮਾਕਿਆਂ ਵਿਚ ਸ਼ਾਮਲ ਬੱਬਰ ਖਾਲਸਾ ਦੇ ਅੱਤਵਾਦੀ ਹੈਪੀ ਪਾਸੀਆ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਨੂੰ ਸੁਰੱਖਿਆ ਏਜੰਸੀਆਂ ਲਈ ਇਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ, ਜਿਸ ਨਾਲ ਅੱਤਵਾਦ ਅਤੇ ਗੈਂਗਸਟਰ ਨੈੱਟਵਰਕ ਦੀ ਕੜੀ ਤੋੜਨ ਵਿਚ ਮਦਦ ਮਿਲੇਗੀ।

ਜਾਣਕਾਰੀ ਅਨੁਸਾਰ 17 ਅਪ੍ਰੈਲ ਨੂੰ ਅਮਰੀਕੀ ਏਜੰਸੀ ਐੱਫ਼.ਬੀ. ਆਈ. ਨੇ ਪਾਸ਼ੀਆ ਨੂੰ ਸੈਕਰਾਮੈਂਟੋ ਤੋਂ ਗ੍ਰਿਫ਼ਤਾਰ ਕੀਤਾ ਸੀ। ਐੱਫ਼. ਬੀ.ਆਈ. ਨੇ ਗ੍ਰਿਫ਼ਤਾਰ ਵਿਅਕਤੀ ਦੀ ਤਸਵੀਰ ਵੀ ਜਾਰੀ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਭਾਰਤ ਵਿਚ ਹੋਏ ਅੱਤਵਾਦੀ ਹਮਲਿਆਂ ਲਈ ਜ਼ਿੰਮੇਵਾਰ ਹੈ।

ਹੈਪੀ ਪਸ਼ੀਆ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖ਼ਲ ਹੋਇਆ ਅਤੇ ਆਪਣੀ ਪਛਾਣ ਛੁਪਾਉਣ ਲਈ ਇਕ ਬਰਨਰ ਫ਼ੋਨ ਦੀ ਵਰਤੋਂ ਕੀਤੀ। ਉਹ ਇਸ ਸਮੇਂ ਯੂ. ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈ. ਸੀ. ਈ.) ਦੀ ਹਿਰਾਸਤ ਵਿਚ ਹੈ।

ਜ਼ਿਕਰਯੋਗ ਹੈ ਕਿ ਹੈਪੀ ਪਾਸੀਆ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦਾ ਕਰੀਬੀ ਮੰਨਿਆ ਜਾਂਦਾ ਹੈ। ਉਸਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਅਤੇ ਅੱਤਵਾਦੀ ਰਿੰਦਾ ਨਾਲ ਮਿਲ ਕੇ ਪੰਜਾਬ ਵਿਚ ਕਈ ਗ੍ਰਨੇਡ ਹਮਲੇ ਅਤੇ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦਿੱਤਾ।

ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਜਨਵਰੀ 2025 ਵਿਚ ਹੈਪੀ ਪਾਸੀਆ ‘ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਸਨੂੰ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਲੋੜੀਂਦਾ ਐਲਾਨ ਕੀਤਾ ਗਿਆ ਸੀ। ਉਸਨੂੰ ਐਨਆਈਏ ਦੀ ਵੈੱਬਸਾਈਟ ‘ਤੇ ਉਸਦੀ ਫੋਟੋ ਦੇ ਨਾਲ ‘ਵਾਂਟੇਡ’ ਸੂਚੀ ਵਿਚ ਸ਼ਾਮਲ ਕੀਤਾ ਗਿਆ ਸੀ।

Read More : ਸ੍ਰੀ ਹਰਿਮੰਦਰ ਸਾਹਿਬ ਵਿਖੇ 7 ਸਾਲਾ ਬੱਚਾ ਛੱਡ ਕੇ ਮਾਪੇ ਫਰਾਰ

Leave a Reply

Your email address will not be published. Required fields are marked *