ਪੁਲਵਾਮਾ ਦੇ ਸ਼ਹੀਦਾਂ ਨੂੰ ਦਿੱਤੀ ਭਾਵਭਿੰਨੀ ਸ਼ਰਧਾਂਜਲੀ
ਜਲੰਧਰ, 14 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪਹਿਲੇ ਹੀ ਸਾਲ ਪੂਰਾ ਕਰ ਦਿੱਤਾ ਸੀ, ਜਿਸ ਦਾ ਲਾਭ ਅੱਜ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਹੁਣ ਜਲਦ ਹੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ‘ਗਾਰੰਟੀ’ ਨੂੰ ਵੀ ਅਮਲੀ ਰੂਪ ਦੇਣ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਗਾਮੀ ਬਜਟ ਸੈਸ਼ਨ ਦੌਰਾਨ ਔਰਤਾਂ ਦੇ ਕਲਿਆਣ ਲਈ ਕਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਸੂਬੇ ਦੇ ਲਗਭਗ 90 ਫੀਸਦੀ ਲੋਕਾਂ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਆਮ ਲੋਕਾਂ ਦੀ ਆਰਥਿਕ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬੀਆਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੜਾਅਵਾਰ ਤਰੀਕੇ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਅੱਜ ਪੁਲਵਾਮਾ ਹਮਲੇ ਦੀ ਬਰਸੀ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਇਹ ਕਾਇਰਾਨਾ ਹਮਲਾ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ’ਤੇ ਸਿੱਧੀ ਸੱਟ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੂਰਬੀਰ ਜਵਾਨਾਂ ਨੂੰ ਰਾਸ਼ਟਰ ਹਮੇਸ਼ਾ ਯਾਦ ਰੱਖੇਗਾ।
Read More : ਸਪੋਰਟਸ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਗਿੱਲ ਵੱਲੋਂ ਰਾਜਪਾਲ ਨਾਲ ਮੁਲਾਕਾਤ
