ਪਠਾਨਕੋਟ, 19 ਅਕਤੂਬਰ : ਅੱਜ ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਿੰਡ ਤਾਸ ਵਿਖੇ ਸਮਾਰੋਹ ਆਯੋਜਿਤ ਕੀਤਾ ਗਿਆ। ਸਮਾਰੋਹ ਵਿਚ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ।
ਇਸ ਮੌਕੇ ਨਰੇਸ਼ ਸੈਣੀ ਜ਼ਿਲਾ ਪ੍ਰਧਾਨ ਬੀ. ਸੀ. ਵਿੰਗ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਸੁਰਜੀਤ ਕੁਮਾਰ ਲਵਲੀ ਮੰਜੀਰੀ, ਮੰਗਾ ਰਾਮ, ਸੋਹਣ ਸਿੰਘ ਸਰਕਲ ਪ੍ਰਧਾਨ, ਪ੍ਰਧਾਨ ਅਮਰੀਕ ਸਿੰਘ, ਗੁਰਮੇਜ ਸਿੰਘ ਸਰਪੰਚ ਤਾਸ, ਮਹਿਕਪ੍ਰੀਤ ਸਿੰਘ, ਸੁਖਬੀਰ ਸਿੰਘ, ਰਵੀ ਮਹਾਜਨ, ਸੁਰਜੀਤ ਸਿੰਘ, ਅਮਰਜੀਤ ਸਿੰਘ, ਗਰੀਬ ਸਿੰਘ, ਅਮਰਜੀਤ ਸਿੰਘ ਨੰਬਰਦਾਰ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ ਦਿਨ੍ਹਾਂ ਦੌਰਾਨ ਹੜ੍ਹਾਂ ਦੀ ਮਾਰ ਕਰਕੇ ਪੂਰੇ ਪੰਜਾਬ ਅੰਦਰ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ। ਵਿਧਾਨ ਸਭਾ ਹਲਕਾ ਭੋਆ ਦੇ ਵੀ 82 ਪਿੰਡਾਂ ਅੰਦਰ ਹੜ੍ਹਾਂ ਦੇ ਕਾਰਨ ਫਸਲਾਂ ਤਬਾਹ ਹੋ ਗਈਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ-ਪਹਿਲਾਂ ਲੋਕਾਂ ਤੱਕ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪੁੱਜਦਾ ਕੀਤਾ ਜਾਵੇ।
ਵਿਧਾਨ ਸਭਾ ਹਲਕਾ ਭੋਆ ਦੀਆਂ 21 ਪੰਚਾਇਤਾਂ ਤੱਕ ਹੜ੍ਹ ਪੀੜਤ ਪਰਿਵਾਰਾਂ ਨੂੰ ਫਸਲ ਦਾ ਮੁਆਵਜ਼ਾ ਦਿੱਤਾ ਗਿਆ ਹੈ। ਅੱਜ ਵੀ ਪਿੰਡ ਇਸਮਾਈਲਪੁਰ, ਲਸਿਆਣ, ਰਾਜਪੁਰ ਜੱਟਾਂ, ਸ਼ਾਹਪੁਰ, ਜੈਨਪੁਰ ਕੁਕਰ, ਤਾਸ ਅਤੇ ਪਿੰਡ ਕਜਲੇ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਕਰੀਬ 1 ਕਰੋੜ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਅੰਦਰ ਹੋਰ ਵੀ ਪਿੰਡਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾਵੇਗੀ।
Read More : ਮੁੱਖ ਮੰਤਰੀ ਸੈਣੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ