Husband-wife die

ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਪਤੀ-ਪਤਨੀ ਦੀ ਮੌਤ

11 ਸਾਲਾ ਪੋਤਾ ਗੰਭੀਰ ਜਖਮੀ

ਬਰਨਾਲਾ, 3 ਸਤੰਬਰ : ਜ਼ਿਲਾ ਬਰਨਾਲਾ ਦੇ ਪਿੰਡ ਮੌੜ ਨਾਭਾ ਵਿਖੇ ਇਕ ਗਰੀਬ ਪਰਿਵਾਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ ‌ਹੋ ਗਈ।

ਜਾਣਕਾਰੀ ਮੁਤਾਬਕ ਕਰਨੈਲ ਸਿੰਘ (60) ਅਤੇ ਨਰਿੰਦਰ ਕੌਰ (55) ਆਪਣੇ ਪੋਤੇ ਸਮੇਤ ਘਰ ਵਿਚ ਸੁੱਤੇ ਹੋਏ ਸਨ ਤਾਂ ਅਚਾਨਕ 11 ਵਜੇ ਰਾਤ ਨੂੰ ਘਰ ਦੀ ਛੱਤ ਡਿੱਗ ਗਈ, ਜਿਸ ਵਿਚ ਕਰਨੈਲ ਸਿੰਘ ਅਤੇ ਉਸਦੀ ਪਤਨੀ ਨਰਿੰਦਰ ਕੌਰ ਦੀ ਮੌਤ ਹੋ ਗਈ, ਜਦੋਂ ਕਿ ਉਹਨਾਂ ਦਾ 11 ਸਾਲਾ ਪੋਤਾ ਗੰਭੀਰ ਰੂਪ ਵਿਚ ਜਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਘਟਨਾ ਦਾ ਪਤਾ ਲੱਗਦੇ ਹੀ ਗੁਆਂਢੀਆਂ ਵੱਲੋਂ ਮੁਸ਼ੱਕਤ ਨਾਲ ਤਿੰਨਾਂ ਨੂੰ ਮਲਬੇ ਵਿਚੋਂ ਬਾਹਰ ਕੱਢਿਆ। ਇਹ ਵੀ ਪਤਾ ਲੱਗਿਆ ਹੈ ਇਹ ਪਰਿਵਾਰ ਬਹੁਤ ਹੀ ਗਰੀਬ ਪਰਿਵਾਰ ਹੈ।

Read More : ਸ਼ਹੀਦੀ ਨਗਰ ਕੀਰਤਨ ਕਾਨ੍ਹਪੁਰ ਤੋਂ ਲਖਨਊ ਲਈ ਰਵਾਨਾ

Leave a Reply

Your email address will not be published. Required fields are marked *