Harpal-Singh-Cheema

ਲੰਬੇ ਸਮੇਂ ਤੋਂ ਗ਼ੈਰ-ਹਾਜ਼ਰ ਚੱਲ ਰਹੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ

ਸਾਡੀ ਸਰਕਾਰ ਅਨੁਸ਼ਾਸਨਹੀਣਤਾ ਤੇ ਡਿਊਟੀ ’ਚ ਅਣਗਹਿਲੀ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਰੱਖਦੀ ਹੈ : ਹਰਪਾਲ ਚੀਮਾ

ਚੰਡੀਗੜ੍ਹ, 1 ਜਨਵਰੀ : ਆਬਕਾਰੀ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ, ਜੋ ਇਕ ਸਾਲ ਤੋਂ ਵੱਧ ਸਮੇਂ ਲਈ ਅਣਅਧਿਕਾਰਤ ਛੁੱਟੀ’ਤੇ ਚੱਲ ਰਹੇ ਸਨ। ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇਨ੍ਹਾਂ ਮੁਲਾਜ਼ਮਾਂ ਦੇ ‘ਡੀਮਡ ਅਸਤੀਫ਼ੇ’ ਦੇ ਹੁਕਮ ਜਾਰੀ ਕੀਤੇ ਹਨ।

ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਤੇ ਕਰ ਇੰਸਪੈਕਟਰਾਂ ਤੇ ਇਕ ਕਲਰਕ ’ਤੇ ਲਾਗੂ ਹੁੰਦੇ ਹਨ, ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫ਼ਤਰਾਂ ’ਚ ਦੁਬਾਰਾ ਹਾਜ਼ਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗ਼ੈਰ-ਹਾਜ਼ਰ ਰਹੇ।

ਇਸ ਅਨੁਸ਼ਾਸਨੀ ਕਾਰਵਾਈ ’ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਅਨੁਸ਼ਾਸਨਹੀਣਤਾ ਤੇ ਡਿਊਟੀ ’ਚ ਅਣਗਹਿਲੀ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਰੱਖਦੀ ਹੈ।ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ। ਇਸ ਲਈ ਉਹ ਮੁਲਾਜ਼ਮ ਜਿਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪੱਸ਼ਟ ਕਰਨ ਦੇ ਮੌਕੇ ਦਿੱਤੇ ਜਾਂਦੇ ਹਨ ਪਰ ਉਹ ਲਗਾਤਾਰ ਸਾਲਾਂ ਤੋਂ ਅਣਅਧਿਕਾਰਤ ਤੌਰ ’ਤੇ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿੰਦੇ ਹਨ, ਉਨ੍ਹਾਂ ਲਈ ਪ੍ਰਸ਼ਾਸਨ ’ਚ ਕੋਈ ਥਾਂ ਨਹੀਂ ਹੈ।

ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂ, 1970 ਦੇ ਨਿਯਮ 8 ਤਹਿਤ ਕੀਤੀ ਗਈ ਇਕ ਸਖ਼ਤ ਜਾਂਚ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ 4 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਗਿਆ ਹੈ।

Read More : 328 ਲਾਪਤਾ ਸਰੂਪਾਂ ਦੇ ਮਾਮਲੇ ’ਚ ਮੁੱਖ ਮੁਲਜ਼ਮ ਸਤਿੰਦਰ ਕੋਹਲੀ ਗ੍ਰਿਫ਼ਤਾਰ

Leave a Reply

Your email address will not be published. Required fields are marked *