ਸਕੱਤਰ ਪ੍ਰਤਾਪ ਸਿੰਘ

ਖਾਲਸਾ ਸਾਜਨਾ ਦਿਵਸ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਮੰਗੇ

ਅੰਮ੍ਰਿਤਸਰ, 3 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 25 ਦਸੰਬਰ ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅਪ੍ਰੈਲ 2026 ਵਿਚ ਖਾਲਸਾ ਸਾਜਨਾ ਦਿਵਸ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ’ਚ ਸ਼ਮੂਲੀਅਤ ਕਰਨ ਤੋਂ ਇਲਾਵਾ ਉਥੇ ਸਥਿਤ ਹੋਰਨਾਂ ਗੁਰਧਾਮਾਂ ਦੇ ਵੀ ਦਰਸ਼ਨ ਕਰੇਗਾ।

ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 25 ਦਸੰਬਰ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ’ਚ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਸ਼ਰਧਾਲੂਆਂ ਲਈ ਆਪੋ-ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਸਿਫ਼ਾਰਸ਼ ਕਰਵਾਉਣੀ ਜ਼ਰੂਰੀ ਹੈ ਅਤੇ ਇਸ ਦੇ ਨਾਲ ਹੀ ਆਪਣੀ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਵੀ ਦਿੱਤੀ ਜਾਵੇ।

Read More : ਅਸਾਮ ’ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਸੰਗਰੂਰ ਦੇ ਫੌਜੀ ਦੀ ਮੌਤ

Leave a Reply

Your email address will not be published. Required fields are marked *