President Advocate Harjinder Singh Dhami

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 2 ਕਰੋੜ 28 ਲੱਖ ਰੁਪਏ ਦੇ ਵਜ਼ੀਫ਼ੇ ਜਾਰੀ

ਧਰਮ ਪ੍ਰਚਾਰ ਕਮੇਟੀ ਨੇ ਸਾਲ 2025-26 ਲਈ ਦਿੱਤੀ ਰਾਸ਼ੀ, ਪ੍ਰਧਾਨ ਧਾਮੀ ਨੇ ਸੌਂਪੇ ਚੈੱਕ

ਅੰਮ੍ਰਿਤਸਰ, 2 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਸਾਲ 2025-26 ਲਈ ਵਿਦਿਆਰਥੀਆਂ ਨੂੰ ਕੁੱਲ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜ਼ੀਫ਼ਾ ਰਾਸ਼ੀ ਜਾਰੀ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਵਿਸ਼ੇਸ਼ ਤੌਰ ‘ਤੇ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਇਨ੍ਹਾਂ ਵਜ਼ੀਫ਼ਿਆਂ ਦੇ ਚੈੱਕ ਸੌਂਪੇ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਮੇਸ਼ਾ ਵਚਨਬੱਧ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਿੱਥੇ ਦੇਸ਼ ਭਰ ਵਿੱਚ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਦਾ ਸੁਨੇਹਾ ਦਿੱਤਾ ਜਾਂਦਾ ਹੈ, ਉੱਥੇ ਹੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ ਅੰਮ੍ਰਿਤਧਾਰੀ ਬੱਚਿਆਂ ਦੀ ਆਰਥਿਕ ਮਦਦ ਲਈ ਇਹ ਵਜ਼ੀਫ਼ਾ ਯੋਜਨਾ ਲਗਾਤਾਰ ਚਲਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਨਾਲ ਵੀ ਜੁੜੇ ਰਹਿਣ।

ਇਸ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਇੰਜੀਨੀਅਰ ਸੁਖਮਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਕਈ ਹੋਰ ਪ੍ਰਮੁੱਖ ਅਧਿਕਾਰੀ ਵੀ ਮੌਜੂਦ ਸਨ।

ਪ੍ਰਧਾਨ ਧਾਮੀ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਅਦਾਰਿਆਂ ਨੂੰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ।

Read More : DC ਬਨਾਮ LSG : ਦਿੱਲੀ ਕੈਪੀਟਲਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 6 ਵਿਕਟਾਂ ਨਾਲ ਹਰਾਇਆ

Leave a Reply

Your email address will not be published. Required fields are marked *