Aman Arora

ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇਗੀ : ਅਮਨ ਅਰੋੜਾ

ਅਜਨਾਲਾ, 31 ਅਗਸਤ :-ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਅਜਨਾਲਾ ਹਲਕੇ ’ਚ ਹੜ੍ਹ ਪੀੜਤਾਂ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਾਲ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ., ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਕੈਬਨਿਟ ਮੰਤਰੀਆਂ ਨੇ ਰਮਦਾਸ ਤੋਂ ਅੱਗੇ ਘੋਨੇਵਾਲ ਪਿੰਡ ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਹੈ, ਦਾ ਦੌਰਾ ਕੀਤਾ। ਵਰ੍ਹਦੇ ਮੀਂਹ ’ਚ ਟਰੈਕਟਰ ’ਤੇ ਚੜ੍ਹ ਕੇ ਘੋਨੇਵਾਲ ਪੁੱਜੇ ਕੈਬਨਿਟ ਮੰਤਰੀ ਹਲਕੇ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਵੇਖ ਕੇ ਭਾਵੁਕ ਹੋ ਗਏ।

ਹਲਕਾ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਕੁਦਰਤ ਨੇ ਜੋ ਨੁਕਸਾਨ ਇਸ ਵਾਰ ਕਰ ਦਿੱਤਾ ਹੈ, ਉਹ ਬਹੁਤ ਵੱਡਾ ਹੈ, ਉਸ ਨੂੰ ਭਰਨਾ ਔਖਾ ਹੈ ਪਰ ਮੈਂ ਪੰਜਾਬ ਸਰਕਾਰ ਵੱਲੋਂ ਤੁਹਾਨੂੰ ਇਹ ਭਰੋਸਾ ਦਿਵਾਉਂਦਾ ਹਾਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਅਸੀਂ ਤੁਹਾਡੇ ਹਰ ਦੁੱਖ ’ਚ ਸ਼ਰੀਕ ਹਾਂ ਅਤੇ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਲੋਕਾਂ ਦੀ ਮੰਗ ’ਤੇ ਇਹ ਵੀ ਕਿਹਾ ਕਿ ਹੜ੍ਹਾਂ ਤੋਂ ਬਾਅਦ ਧੁੱਸੀ ਨੂੰ ਬੰਨ੍ਹਣ ਮੌਕੇ ਵਿਭਾਗ ਦੇ ਅਧਿਕਾਰੀ ਸਥਾਨਕ ਨਿਵਾਸੀਆਂ ਨਾਲ ਮਸ਼ਵਰਾ ਕਰਕੇ ਅਜਿਹੀ ਯੋਜਨਾ ਬਣਾਉਣਗੇ ਤਾਂ ਜੋ ਭਵਿੱਖ ’ਚ ਇਹ ਪਾਣੀ ਲੋਕਾਂ ਲਈ ਮੁਸੀਬਤ ਨਾ ਬਣੇ।

ਇਸ ਮੌਕੇ ਪਾਰਟੀ ਦੇ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬਦੇਸ਼ਾ, ਅਮਨਦੀਪ ਕੌਰ ਧਾਲੀਵਾਲ, ਖੁਸ਼ਪਾਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਲਾ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਪ੍ਰਧਾਨ ਜਸਪਾਲ ਸਿੰਘ ਭੱਟੀ, ਸ਼ਹਿਰੀ ਪ੍ਰਧਾਨ ਅਮਿਤ ਔਲ ਅਤੇ ਹੋਰ ਆਗੂ ਵੀ ਵੱਡੀ ਗਿਣਤੀ ’ਚ ਹਾਜ਼ਰ ਸਨ।

Read More : ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਗ੍ਰਿਫ਼ਤਾਰ

Leave a Reply

Your email address will not be published. Required fields are marked *