ਕੱਟੜਾ ਤੋਂ ਅੰਮ੍ਰਿਤਸਰ ਨਵੀਂ ਵੰਦੇ ਭਾਰਤ ਟ੍ਰੇਨ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਫਿਰੋਜ਼ਪੁਰ, 10 ਅਗਸਤ : ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼੍ਰੀ ਮਾਤਾ ਵੈਸ਼ਣੋ ਦੇਵੀ ਕੱਟੜਾ ਅਤੇ ਪਵਿੱਤਰ ਨਗਰੀ ਅੰਮ੍ਰਿਤਸਰ ਵਿਚਕਾਰ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੀ ਸ਼ੁਰੂਆਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ। ਇਸ ਨੂੰ ਪੰਜਾਬ ਲਈ ਇੱਕ ਮਹੱਤਵਪੂਰਨ ਉਪਲੱਬਧੀ ਕਰਾਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਹ ਨਵੀਂ ਹਾਈ-ਸਪੀਡ ਟ੍ਰੇਨ ਨਾ ਸਿਰਫ਼ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਨੂੰ ਸੁਗਮ ਬਣਾਏਗੀ, ਸਗੋਂ ਕੱਟੜਾ ਅਤੇ ਅੰਮ੍ਰਿਤਸਰ ਵਿਚਕਾਰ ਟੂਰਿਜ਼ਮ ਅਤੇ ਵਪਾਰ ਨੂੰ ਵੀ ਵਧਾਏਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੰਦੇ ਭਾਰਤ ਰਾਹੀਂ ਦਿੱਤਾ ਜਾਣ ਵਾਲਾ ਆਧੁਨਿਕ ਅਤੇ ਆਰਾਮਦਾਇਕ ਯਾਤਰਾ ਅਨੁਭਵ ਇਸ ਖੇਤਰ ’ਚ ਆਉਣ-ਜਾਣ ਵਾਲੇ ਯਾਤਰੀਆਂ, ਖਾਸਕਰ ਘਾਟੀ ਵੱਲ ਜਾਣ ਵਾਲਿਆਂ ਨੂੰ ਲਾਭ ਪਹੁੰਚਾਵੇਗਾ। ਪੰਜਾਬ ਵਿਚ ਆਉਣ ਵਾਲੀਆਂ ਰੇਲਵੇ ਪਹਿਲਾਂ ਬਾਰੇ ਚਾਨਣ ਪਾਉਂਦਿਆਂ ਬਿੱਟੂ ਨੇ ਕਿਹਾ ਕਿ ਸੂਬਾ ਰੇਲਵੇ ਬੁਨਿਆਦੀ ਢਾਂਚੇ ’ਚ ਵੱਡੇ ਬਦਲਾਅ ਵੱਲ ਵਧ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਲਦੀ ਹੀ ਕਈ ਨਵੇਂ ਰੇਲਵੇ ਪ੍ਰਾਜੈਕਟਾਂ ਦੀ ਸ਼ੁਰੂਆਤ ਹੋਵੇਗੀ, ਜਿਨ੍ਹਾਂ ’ਚ ਨਵੀਆਂ ਰੇਲ ਲਾਈਨਾਂ ਦਾ ਵਿਕਾਸ, ਬਿਹਤਰ ਕੁਨੈਕਟੀਵਿਟੀ, ਰੋਡ ਓਵਰਬ੍ਰਿਜ ਅਤੇ ਰੋਡ ਅੰਡਰਬ੍ਰਿਜ ਦਾ ਨਿਰਮਾਣ ਅਤੇ ਰੇਲਵੇ ਸਟੇਸ਼ਨਾਂ ਦਾ ਰੀਡਿਵੈੱਲਪਮੈਂਟ ਸ਼ਾਮਲ ਹੈ।
Read More : ਵਿੱਤ ਮੰਤਰੀ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਦਿੱਤਾ ਵੇਰਵਾ