ਹੁਸ਼ਿਆਰਪੁਰ, 5 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੂਰੀ ਧਾਰਮਿਕ ਸ਼ਰਧਾ ਨਾਲ ਸ਼ੁਰੂ ਹੋਏ। ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਨਾਲ ਹੋਏ ਇਹ ਸਮਾਗਮ 6 ਫਰਵਰੀ ਤੱਕ ਜਾਰੀ ਰਹਿਣਗੇ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਇਸਸ ਸਮਾਗਮ ਦੌਰਾਨ ਤਪਾਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੰਤ ਕੇਵਲ ਸਿੰਘ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ (ਪ੍ਰਧਾਨ ਸ੍ਰੀ ਗੁਰੂ ਸਾਧੂ ਸੰਪ੍ਰਦਾਇ ਸੋਸਾਇਟੀ ਪੰਜਾਬ), ਸੰਤ ਸਤਵਿੰਦਰ ਹੀਰਾ, ਸੰਤ ਦਿਆਲ ਨਾਥ ਸਮੁੰਦਰਾ, ਸੰਤ ਜਗੀਰ ਸਿੰਘ ਨੰਦਾਚੌਰ, ਧਾਮ ਚਾਨਣ ਪੁਰੀ ਸਹੌੜਾ ਤੋਂ ਸੰਤ ਧਰਮਪਾਲ, ਅਤੇ ਬਲਕਾਰ ਸਿੰਘ ਸੰਦੌੜ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪਿੰਡ ਚੇਤਾ ਤੋਂ ਸੰਤ ਮਨਪ੍ਰੀਤ ਦਾਸ, ਢੀਂਗਰਾਂ ਤੋਂ ਸੰਤ ਬਲਵੰਤ ਸਿੰਘ, ਪੰਡੋਰੀ ਲਧਨ ਤੋਂ ਸਤਨਾਮ ਸਿੰਘ, ਅਤੇ ਬਸੀ ਮਰੂਫ਼ ਤੋਂ ਸੰਤ ਕੁਲਦੀਪ ਸਿੰਘ ਸਮੇਤ ਹੋਰ ਸੰਤ ਸਮਾਜ ਦੇ ਮੈਂਬਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਜੋਤ ਸਿੰਘ ਬੈਂਸ, ਡਾ. ਰਵਜੋਤ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਨੇ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ, ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਗੜ੍ਹੀ, ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ, ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜੀ.ਪੀ. ਵੀ ਨਤਮਸਤਕ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੀ ਮੌਜੂਦ ਸਨ।
ਸਰਕਾਰ ਦੇ ਅਹਿਮ ਐਲਾਨ ਅਤੇ ਵਿਚਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਲ 2027 ਵਿੱਚ ਗੁਰੂ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਤਿਹਾਸਕ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਲਈ 4 ਫਰਵਰੀ ਤੋਂ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ।
ਜੈ ਕ੍ਰਿਸ਼ਨ ਸਿੰਘ ਰੌੜੀ ਨੇ ਖੁਰਾਲਗੜ੍ਹ ਸਾਹਿਬ ਦੀ ਇਤਿਹਾਸਕ ਅਹਿਮੀਅਤ ‘ਤੇ ਜ਼ੋਰ ਦਿੱਤਾ।
ਤਰੁਣਪ੍ਰੀਤ ਸਿੰਘ ਸੌਂਦ ਨੇ ਸ਼ਰਧਾਲੂਆਂ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਹਰਜੋਤ ਸਿੰਘ ਬੈਂਸ ਨੇ ਗੁਰੂ ਜੀ ਦੇ ਜੀਵਨ ਨੂੰ ਤਪੱਸਿਆ ਦਾ ਪ੍ਰਤੀਕ ਦੱਸਿਆ।
ਡਾ. ਰਵਜੋਤ ਸਿੰਘ ਨੇ ਮਨੁੱਖਤਾ ਦੀ ਸੇਵਾ ਅਤੇ ਲਾਲ ਚੰਦ ਕਟਾਰੂਚੱਕ ਨੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ।
ਡਾ. ਜਸਵੀਰ ਸਿੰਘ ਗੜ੍ਹੀ ਨੇ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਵਿਦਿਅਕ ਉਥਾਨ ਲਈ ਸਰਕਾਰੀ ਯੋਜਨਾਵਾਂ ਦਾ ਜ਼ਿਕਰ ਕੀਤਾ।
ਡਾ. ਇਸ਼ਾਂਕ ਕੁਮਾਰ ਨੇ ਨੌਜਵਾਨ ਪੀੜ੍ਹੀ ਨੂੰ ਅਧਿਆਤਮਿਕ ਵਿਰਸੇ ਨਾਲ ਜੁੜਨ ਦਾ ਸੱਦਾ ਦਿੱਤਾ।
Read More : ਐਂਟੀ ਡਰੋਨ ਸਿਸਟਮ ਨੇ 4 ਕਿਲੋ ਹੈਰੋਇਨ ਸਮੇਤ ਡਰੋਨ ਨੂੰ ਹੇਠਾਂ ਸੁੱਟਿਆ
