MP Amritpal Singh

ਸੁਪਰੀਮ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 10 ਨਵੰਬਰ : ਸੁਪਰੀਮ ਕੋਰਟ ਨੇ ਕੱਟੜਪੰਥੀ ਪ੍ਰਚਾਰਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (ਐੱਨ. ਐੱਸ. ਏ.) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਐੱਨ. ਵੀ. ਅੰਜਾਰੀਆ ਦੀ ਬੈਂਚ ਨੇ ਅੰਮ੍ਰਿਤਪਾਲ ਸਿੰਘ ਨੂੰ ਕਿਹਾ ਕਿ ਉਹ ਆਪਣੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰੇ।

ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ 6 ਹਫ਼ਤਿਆਂ ਦੇ ਅੰਦਰ ਉਨ੍ਹਾਂ ਦੀ ਪਟੀਸ਼ਨ ’ਤੇ ਫੈਸਲਾ ਕਰਨ ਲਈ ਕਿਹਾ। ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਸਿੰਘ ਇਸ ਸਮੇਂ ਐੱਨ. ਐੱਸ. ਏ. ਅਧੀਨ 9 ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹਨ।

Read More : ਸੈਨੇਟ ਚੋਣਾਂ ਲਈ ਪ੍ਰਕਿਰਿਆ ਸ਼ੁਰੂ, ਕੁਲਪਤੀ ਨੂੰ ਸੌਂਪਿਆ ਸ਼ਡਿਊਲ

Leave a Reply

Your email address will not be published. Required fields are marked *