ਸੜੀ ਹੋਈ ਨਕਦੀ ਦੇ ਮਾਮਲੇ ’ਚ ਜਾਂਚ ਪ੍ਰਕਿਰਿਆ ਨੂੰ ਦਿੱਤੀ ਸੀ ਚੁਣੌਤੀ
ਇਲਾਹਾਬਾਦ, 7 ਅਗਸਤ : ਸੁਪਰੀਮ ਕੋਰਟ ਨੇ ਜਸਟਿਸ ਯਸ਼ਵੰਤ ਵਰਮਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਸੜੀ ਹੋਈ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਜਾਂਚ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਏ. ਜੀ. ਮਸੀਹ ਦੀ ਬੈਂਚ ਨੇ ਕਿਹਾ ਕਿ ਜਸਟਿਸ ਯਸ਼ਵੰਤ ਵਰਮਾ ਦਾ ਆਚਰਣ ਵਿਸ਼ਵਾਸ ਪੈਦਾ ਨਹੀਂ ਕਰਦਾ। ਇਸ ਲਈ ਉਨ੍ਹਾਂ ਦੀ ਪਟੀਸ਼ਨ ’ਤੇ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ।
ਇਸ ਮਹੱਤਵਪੂਰਨ ਫੈਸਲੇ ’ਚ ਸੁਪਰੀਮ ਕੋਰਟ ਨੇ ਇਹ ਵੀ ਸਵੀਕਾਰ ਕੀਤਾ ਕਿ ਇਸ ਮਾਮਲੇ ਵਿਚ ਤਤਕਾਲੀ ਚੀਫ਼ ਜਸਟਿਸ ਸੰਜੀਵ ਖੰਨਾ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜਿਆ ਗਿਆ ਪੱਤਰ ਗੈਰ-ਸੰਵਿਧਾਨਕ ਨਹੀਂ ਸੀ।
ਇਸ ਮਾਮਲੇ ’ਚ ਇਲਾਹਾਬਾਦ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਨੇ ਅੰਦਰੂਨੀ ਜਾਂਚ ਪੈਨਲ ਦੀ ਰਿਪੋਰਟ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ’ਚ ਉਨ੍ਹਾਂ ਨੂੰ ਨਕਦੀ ਵਸੂਲੀ ਮਾਮਲੇ ਵਿਚ ਦੋਸ਼ੀ ਪਾਇਆ ਗਿਆ ਸੀ। ਜਸਟਿਸ ਵਰਮਾ ਨੇ ਸੁਪਰੀਮ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਜਾਂਚ ਕਮੇਟੀ ਦੀ ਰਿਪੋਰਟ ਰਾਸ਼ਟਰਪਤੀ-ਪ੍ਰਧਾਨ ਮੰਤਰੀ ਨੂੰ ਭੇਜਣਾ ਗੈਰ-ਸੰਵਿਧਾਨਕ ਹੈ ਪਰ ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ।
Read More : ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਐੱਮ. ਟੀ. ਪੀ. ਵਿਭਾਗ ਦਾ ਹਥੌੜਾ