ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਤਾਰਿਕ ਰਹਿਮਾਨ ਦੀ ਨਵੀਂ ਕੈਬਨਿਟ ਨੂੰ ਚੁਕਾਉਣਗੇ ਸਹੁੰ; ਤਿਆਰੀਆਂ ਮੁਕੰਮਲ
ਢਾਕਾ, 15 ਫਰਵਰੀ : ਬੰਗਲਾਦੇਸ਼ ’ਚ ਸਿਆਸੀ ਤਬਦੀਲੀ ਤੋਂ ਬਾਅਦ ਹੁਣ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਨਵੇਂ ਚੁਣੇ ਗਏ ਸੰਸਦ ਮੈਂਬਰ 17 ਫਰਵਰੀ, ਦਿਨ ਮੰਗਲਵਾਰ ਨੂੰ ਸਵੇਰੇ ਸਹੁੰ ਚੁੱਕਣਗੇ ਅਤੇ ਉਸੇ ਦਿਨ ਸ਼ਾਮ ਨੂੰ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਸਥਾਨਕ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਇਨ੍ਹਾਂ ਸਮਾਗਮਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁੱਖ ਚੋਣ ਕਮਿਸ਼ਨਰ (CEC) ਏ.ਐੱਮ.ਐੱਮ. ਨਾਸਿਰ ਉੱਦੀਨ ਸਵੇਰੇ 10 ਵਜੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਇਸ ਤੋਂ ਬਾਅਦ ਸ਼ਾਮ ਚਾਰ ਵਜੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਦੇ ਪ੍ਰਧਾਨ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਦਾ ਸਹੁੰ ਚੁੱਕ ਸਮਾਗਮ ਹੋਵੇਗਾ, ਜਿਸ ’ਚ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ’ਚ ਹੋਈਆਂ ਹਾਲੀਆ ਚੋਣਾਂ ਤੋਂ ਬਾਅਦ ਇਹ ਨਵੀਂ ਸਰਕਾਰ ਸੂਬੇ ਦੀ ਵਾਗਡੋਰ ਸੰਭਾਲਣ ਜਾ ਰਹੀ ਹੈ, ਜਿਸ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ।
Read More : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ ’ਤੇ ਵਾਹਨਾਂ ਦੀ ਤ੍ਰਿਕੋਣੀ ਟੱਕਰ ’ਚ ਪਤੀ-ਪਤਨੀ ਦੀ ਮੌਤ
