ਤਿੰਨ ਨੌਜਵਾਨ ਰੇਲਗੱਡੀ ਦੀ ਲਪੇਟ ਆਏ, 2 ਮੌਤ, ਇਕ ਜ਼ਖਮੀ
ਸ੍ਰੀ ਮੁਕਤਸਰ ਸਾਹਿਬ, 12 ਅਗਸਤ : ਸ਼੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਨੇੜੇ ਵਾਪਰੇ ਭਿਆਨਕ ਹਾਦਸੇ ਨੇ 2 ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਜਾਣਤਕਾਰੀ ਅਨੁਸਾਰ ਤਿੰਨ ਨੌਜਵਾਨ ਰੇਲਵੇ ਲਾਈਨ ਕਰਾਸ ਕਰ ਰਹੇ ਸੀ ਤਾਂ ਅਚਾਨਕ ਰੇਲਗੱਡੀ ਦੀ ਲਪੇਟ ਵਿਚ ਆ ਗਏ, ਜਿਨ੍ਹਾਂ ਵਿੱਚੋਂ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਹ ਤਿੰਨੋਂ ਨੌਜਵਾਨ ਦਿਹਾੜੀ ਕਰਦੇ ਸਨ ਅਤੇ ਘਰੋਂ ਕੰਮ ਦੇਖਣ ਲਈ ਗਏ ਸਨ, ਜਿਨ੍ਹਾਂ ਵਿਚੋਂ ਇਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਜੀ. ਆਰ. ਪੀ. ਪੁਲਿਸ ਦੇ ਏ. ਐਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਰਾਤੀਂ ਲਗਭਗ 9 ਵਜੇ ਸਟੇਸ਼ਨ ਮਾਸਟਰ ਵੱਲੋਂ ਫੋਨ ਕੀਤਾ ਗਿਆ ਕਿ ਤਿੰਨ ਨੌਜਵਾਨ ਰੇਲ ਗੱਡੀ ਦੀ ਲਪੇਟ ਵਿਚ ਆ ਗਏ ਹਨ। ਜਦੋਂ ਮੌਕੇ ’ਤੇ ਪਹੁੰਚ ਕੇ ਦੇਖਿਆ ਗਿਆ ਤਾਂ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ, ਜਦਕਿ ਇਕ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਪਾਇਆ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ। ਰੇਲਵੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Read More : ਫੂਡ ਪੁਆਇਜ਼ਨਿੰਗ ਦੇ ਚਲਦੇ ਪਰਿਵਾਰ ਹੋਇਆ ਬੇਹੋਸ਼