25 ਜੂਨ ਨੂੰ ਅੰਮ੍ਰਿਤਸਰ ਘਰ ਤੋਂ ਕੀਤਾ ਸੀ ਗ੍ਰਿਫ਼ਤਾਰ
ਮੋਹਾਲੀ, 30 ਜੂਨ : ਪੰਜਾਬ ਵਿਜੀਲੈਂਸ ਦੀ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਲਈ ਰਵਾਨਾ ਹੋਈ ਹੈ।
ਸੂਤਰਾਂ ਮੁਤਾਬਕ ਅੱਜ ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਵਿਚ ਕਈ ਥਾਵਾਂ ‘ਤੇ ਲਿਜਾਇਆ ਜਾਵੇਗਾ। ਇਸ ਲਈ ਟੀਮ ਕਈ ਵਾਹਨਾਂ ਦੇ ਕਾਫਲੇ ਵਿਚ ਰਵਾਨਾ ਹੋਈ ਹੈ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਨੇ ਵਿਜੀਲੈਂਸ ਕੋਲ ਉਨ੍ਹਾਂ ਵਿਰੁੱਧ ਆਪਣੇ ਬਿਆਨ ਦਰਜ ਕਰਵਾਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦਾ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
Read More : ਸ਼ਿਮਲਾ ਵਿਚ 5 ਮੰਜ਼ਿਲਾ ਇਮਾਰਤ ਡਿੱਗੀ