ਡੀ. ਸੀ. ਰਾਹੁਲ ਚਾਬਾ ਨੇ ਘੱਗਰ ਦਰਿਆ ਦਾ ਦੌਰਾ ਕੀਤਾ
ਸੰਗਰੂਰ, 2 ਸਤੰਬਰ : ਪੰਜਾਬ ’ਚ ਮੀਂਹ ਅਤੇ ਹੜ੍ਹਾਂ ਕਾਰਨ ਕਈ ਜ਼ਿਲਿਆਂ ਵਿਚ ਕਾਫ਼ੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ, ਇਸ ਦੌਰਾਨ ਹੁਣ ਘੱਗਰ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। ਘੱਗਰ ਵਿਚ ਪਾਣੀ ਦਾ ਪੱਧਰ 747.8 ਨਾਪਿਆ ਗਿਆ ਹੈ ਜਦਕਿ ਖ਼ਤਰੇ ਦੀ ਨਿਸ਼ਾਨੀ 748 ਹੈ। ਇਸ ਮੌਕੇ ਉਤੇ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵਲੋਂ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ। ਰਾਹੁਲ ਚਾਬਾ ਨੇ ਕਿਹਾ ਕਿ ਸਾਡੇ ਵਲੋਂ ਪੁਖਤਾ ਪ੍ਰਬੰਧ ਕਰ ਲਏ ਗਏ ਹਨ ਜੇ ਕੋਈ ਵੀ ਅਣਸੁਖਾਵੀਂ ਘਟਨਾ ਘੱਟ ਦੀ ਹੈ ਤਾਂ ਉਸ ਲਈ ਨਜਿੱਠਣ ਲਈ ਅਸੀਂ ਤਿਆਰ ਬਰ ਤਿਆਰ ਹਾਂ, ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਵਲੋਂ ਰਾਤ ਸਮੇਂ ਇਥੇ ਠਿਕਰੀ ਪਿਹਰਾ ਵੀ ਸ਼ੁਰੂ ਕਰਵਾ ਦਿਤਾ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਕੋਈ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ।
ਸੰਗਰੂਰ ਦੇ ਡਿਪਟੀ ਕਮਿਸ਼ਨ ਰਾਹੁਲ ਚਾਬਾ ਵਲੋਂ ਇਲਾਕੇ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਲਾਕੇ ਦੇ ਲੋਕਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ, ਜਿਸ ਕਾਰਨ ਜੇ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਅਸੀਂ ਇਸ ਨਾਲ ਨਜਿੱਠਣ ਲਈ ਹੋਰ ਮਜ਼ਬੂਤ ਹੋਏ ਹਾਂ।
Read More : ਮੀਂਹ ਤੇ ਹੜ੍ਹਾਂ ਕਾਰਨ ਪੀ.ਐੱਸ.ਈ.ਬੀ. ਨੇ ਦਾਖਲੇ ਤੇ ਰਜਿਸਟ੍ਰੇਸ਼ਨ ਦੀਆਂ ਬਦਲੀਆਂ ਤਰੀਕਾਂ