ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਤੋਂ ਲੋਕਾਂ ਨੂੰ ਥੋੜ੍ਹੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਅਨੁਸਾਰ ਬੱਦਲਵਾਈ ਕਾਰਨ ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਔਸਤ ਤਾਪਮਾਨ ਵਿੱਚ 2.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਹੁਣ ਤਾਪਮਾਨ ਆਮ ਦੇ ਨੇੜੇ-ਤੇੜੇ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 38.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦੇ ਤਾਪਮਾਨ ਵਿੱਚ 1.4 ਡਿਗਰੀ ਦੀ ਕਮੀ ਆਈ ਹੈ।
ਇਸੇ ਦੌਰਾਨ ਫਾਜ਼ਿਲਕਾ ਦੇ ਜਲਾਲਾਬਾਦ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਾਰਟ ਸਰਕਟ ਹੋਣ ਦੇ ਸ਼ੱਕ ਕਾਰਨ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਲਗਭਗ 15 ਏਕੜ ਫ਼ਸਲ ਸੜ ਕੇ ਸੁਆਹ ਹੋ ਗਈ।
ਮੌਸਮ ਦੇ ਅਗਲੇ ਪੜਾਅ ਬਾਰੇ ਗੱਲ ਕਰੀਏ ਤਾਂ ਅੱਜ ਸ਼ਨੀਵਾਰ ਨੂੰ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ ਹੈ ਪਰ 19 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ।
ਅੰਮ੍ਰਿਤਸਰ ਵਿੱਚ ਤਾਪਮਾਨ 34.8 ਡਿਗਰੀ (3.2 ਡਿਗਰੀ ਦੀ ਗਿਰਾਵਟ), ਲੁਧਿਆਣਾ ਵਿੱਚ 36.6 ਡਿਗਰੀ, ਪਟਿਆਲਾ ਵਿੱਚ 37.3 ਡਿਗਰੀ ਅਤੇ ਬਠਿੰਡਾ ਵਿੱਚ 37.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।
Read More : ਚਾਰਧਾਮ ਯਾਤਰਾ ਦੀ ਸ਼ੁਰੂਆਤ, 18.25 ਲੱਖ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ
