Punjab Weather

ਪੰਜਾਬ ‘ਚ ਫਿਰ ਬਦਲੇਗਾ ਮੌਸਮ ਦਾ ਮਿਜ਼ਾਜ: ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਯੈਲੋ ਅਲਰਟ ਜਾਰੀ

ਪਹਾੜਾਂ ‘ਚ ਗੜ੍ਹੇਮਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਵਧੀ ਠੰਢਕ, ਮੌਸਮ ਵਿਭਾਗ ਨੇ ਯਾਤਰੀਆਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਚੰਡੀਗੜ੍ਹ, 1 ਮਈ : ਪਹਾੜੀ ਇਲਾਕਿਆਂ ਵਿਚ ਹੋਈ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਸਵੇਰ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਭਾਰੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਹਾਲਾਂਕਿ ਮੌਸਮ ਵਿਗਿਆਨ ਕੇਂਦਰ ਨੇ ਆਉਣ ਵਾਲੇ ਦਿਨਾਂ ਲਈ ਚਿਤਾਵਨੀ ਜਾਰੀ ਕਰਦਿਆਂ ਦੱਸਿਆ ਹੈ ਕਿ 2 ਮਈ ਤੋਂ 6 ਮਈ ਤੱਕ ਸੂਬੇ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ, ਜਿਸ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, 2 ਮਈ ਤੋਂ ਇੱਕ ਨਵੀਂ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ, ਜਿਸ ਕਾਰਨ 2 ਅਤੇ 3 ਮਈ ਨੂੰ ਰਾਜ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 3 ਤੋਂ 6 ਮਈ ਦੇ ਦਰਮਿਆਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਸਰ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ।

ਤਾਪਮਾਨ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਬੀਤੇ ਦਿਨ ਬਠਿੰਡਾ 39.3 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਚੰਡੀਗੜ੍ਹ ਸ਼ਹਿਰ ਵਿੱਚ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅੱਜ 1 ਮਈ ਨੂੰ ਮੌਸਮ ਖੁਸ਼ਕ ਰਹੇਗਾ ਅਤੇ ਕੋਈ ਚੇਤਾਵਨੀ ਨਹੀਂ ਹੈ, ਪਰ ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋਣ ਤੋਂ ਬਾਅਦ ਮੁੜ 3 ਤੋਂ 5 ਡਿਗਰੀ ਦੀ ਗਿਰਾਵਟ ਆਵੇਗੀ।

ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਇਨ੍ਹਾਂ ਤਾਰੀਖ਼ਾਂ ਦੌਰਾਨ ਕਿਤੇ ਬਾਹਰ ਜਾਣ ਦਾ ਪ੍ਰੋਗਰਾਮ ਹੈ, ਤਾਂ ਮੌਸਮ ਦੀ ਰਿਪੋਰਟ ਦੇਖ ਕੇ ਹੀ ਆਪਣਾ ਪਲਾਨ ਬਣਾਉਣ। 7 ਮਈ ਤੋਂ ਮੌਸਮ ਮੁੜ ਸਾਫ਼ ਹੋਣ ਦੀ ਉਮੀਦ ਹੈ।

Read More : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਹਰੀਆਂ ‘ਚ ਅਤਿ-ਆਧੁਨਿਕ ਹਸਪਤਾਲ ਲੋਕਾਂ ਨੂੰ ਸਮਰਪਿਤ

Leave a Reply

Your email address will not be published. Required fields are marked *