ਢਾਬੇ ‘ਤੇ ਰੋਟੀ ਖਾਣ ਵੇਲੇ ਹੋਈ ਸੀ ਬਹਿਸ
ਮੋਗਾ, 5 ਸਤੰਬਰ : ਦੇਰ ਰਾਤ ਜ਼ਿਲਾ ਮੋਗਾ ਸ਼ਹਿਰ ਵਿਚ ਕੁਝ ਅਣਪਛਾਤੇ ਲੋਕਾਂ ਨੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ, ਜਿਸਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮੋਗਾ ਸ਼ਹਿਰ ਦੇ ਇਕ ਢਾਬੇ ‘ਤੇ ਰੋਟੀ ਖਾਣ ਵੇਲੇ ਨੌਜਵਾਨ ਰਮੇਸ਼ ਕੁਮਾਰ ਦੀ ਅਣਪਛਾਤੇ ਨੌਜਵਾਨਾਂ ਨਾਲ ਬਹਿਸ ਹੋ ਗਈ। ਉਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀ ਚਲਾ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਤ ਹੋ ਗਈ।
ਇਸ ਸਬੰਧੀ ਮ੍ਰਿਤਕ ਰਮੇਸ਼ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਰਾਤ ਆਪਣੇ ਦੋਸਤਾਂ ਦੇ ਨਾਲ ਢਾਬੇ ‘ਤੇ ਰੋਟੀ ਖਾਣ ਗਿਆ ਸੀ ਤਾਂ ਉਥੇ ਉਸ ਦੀ ਕਿਸੇ ਨਾਲ ਬਹਿਸ ਹੋ ਗਈ ਅਤੇ ਉਸ ਨੂੰ ਉਹਨਾਂ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਹਾਲਤ ਵਿਚ ਬੇਟੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੇ ਬੇਟੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਿਸ ਵੱਲੋਂ ਹੁਣ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮ੍ਰਿਤਕ 27 ਸਾਲ ਦਾ ਸੀ ਅਤੇ ਉਹ ਇੱਕ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਸੀ।
Read More : ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ