ਲਾਲਜੀਤ ਭੁੱਲਰ ‘ਤੇ ਕਾਰਵਾਈ ਨੇ ਸਥਾਪਿਤ ਕੀਤੇ ਨਵੇਂ ਮਾਪਦੰਡ; ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਚੰਡੀਗੜ੍ਹ, 26 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਮੁੱਦਾ ਚੁੱਕਦਿਆਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਲਜੀਤ ਭੁੱਲਰ ਨੂੰ ਤੁਰੰਤ ਹਟਾਉਣ ਅਤੇ ਗ੍ਰਿਫ਼ਤਾਰ ਕਰਨ ਵਰਗੇ ਸਖ਼ਤ ਕਦਮ ਚੁੱਕ ਕੇ ਗਲਤ ਕੰਮਾਂ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਮਿਸਾਲ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੱਤਾ ਦੇ ਸੁਰੱਖਿਆਵਾਦ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਸੱਚਾਈ ਅਤੇ ਇਨਸਾਫ਼ ਲਈ ਖੜ੍ਹੀ ਹੈ।
ਅਮਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਏਡੀਜੀਪੀ ਦੀ ਦੁਖਦਾਈ ਖੁਦਕੁਸ਼ੀ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕੱਸਦਿਆਂ ਕਿਹਾ ਕਿ ਉਹ ਆਪਣੇ ਨੇਤਾਵਾਂ ਨੂੰ ਬਿਨਾਂ ਕਿਸੇ ਜਾਂਚ ਦੇ ਮਿੰਟਾਂ ਵਿੱਚ ਕਲੀਨ ਚਿੱਟਾਂ ਦੇ ਦਿੰਦੀਆਂ ਸਨ, ਪਰ ‘ਆਪ’ ਸਰਕਾਰ ਵਿੱਚ ਆਪਣੇ ਹੀ ਮੰਤਰੀ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੈ ਅਤੇ ਦੋਸ਼ਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵਿੱਚ ਸੱਚ ਬੋਲਣ ਅਤੇ ਗਲਤੀ ਸਵੀਕਾਰ ਕਰਨ ਦਾ ਜੇਰਾ ਹੈ, ਇਸੇ ਲਈ ਅਸੀਂ ਆਪਣੇ ਬੰਦਿਆਂ ਨੂੰ ਵੀ ਨਹੀਂ ਬਚਾਉਂਦੇ। ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਸੱਤਾ ਚਲਾਉਣਾ ਨਹੀਂ, ਸਗੋਂ ਜਵਾਬਦੇਹੀ ਵਾਲਾ ਪ੍ਰਸ਼ਾਸਨ ਦੇਣਾ ਹੈ।
Read More : ਮਾਨ ਸਰਕਾਰ ਦੀ ਵੱਡੀ ਪ੍ਰਾਪਤੀ : ਵਜ਼ੀਫ਼ਾ ਵੰਡਣ ‘ਚ ਪੰਜਾਬ ਦੇਸ਼ ਭਰ ‘ਚੋਂ ਦੂਜੇ ਨੰਬਰ ‘ਤੇ
