pm-modi

ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੇਸ਼ ਵਾਸੀ : ਪ੍ਰਧਾਨ ਮੰਤਰੀ ਮੋਦੀ

ਪੱਛਮੀ ਏਸ਼ੀਆ ਦੇ ਸੰਕਟ ਦਰਮਿਆਨ ਸਪਲਾਈ ਨੂੰ ਲੈ ਕੇ ਦਿੱਤਾ ਭਰੋਸਾ; ਡੀ. ਐੱਮ. ਕੇ. ਸਰਕਾਰ ’ਤੇ ਵੀ ਸਾਧੇ ਨਿਸ਼ਾਨੇ

ਤਿਰੂਚਿਰਾਪੱਲੀ, 11 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੱਛਮੀ ਏਸ਼ੀਆ ’ਚ ਜਾਰੀ ਸੰਘਰਸ਼ ਕਾਰਨ ਰਸੋਈ ਗੈਸ ਦੀ ਸਪਲਾਈ ਸਬੰਧੀ ਫੈਲ ਰਹੀਆਂ ਅਫ਼ਵਾਹਾਂ ’ਤੇ ਯਕੀਨ ਨਾ ਕਰਨ। ਉਨ੍ਹਾਂ ਲੋਕਾਂ ਨੂੰ ਸਿਰਫ਼ ਤਸਦੀਕਸ਼ੁਦਾ ਜਾਣਕਾਰੀ ਹੀ ਸਾਂਝੀ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਵਪਾਰਕ ਐੱਲ. ਪੀ. ਜੀ. ਦੀ ਕਮੀ ਕਾਰਨ ਹੋਟਲ ਉਦਯੋਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ’ਚ ਤੇਲ ਦੀਆਂ ਕੀਮਤਾਂ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਤਮਿਲਨਾਡੂ ’ਚ ਕੌਮੀ ਜਮਹੂਰੀ ਗੱਠਜੋੜ (ਰਾਜਗ) ਦੀ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ ਕਿ ਦੇਸ਼ ’ਚ ਐੱਲ. ਪੀ. ਜੀ. ਦੀ ਕੋਈ ਕਮੀ ਨਹੀਂ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਸਪਲਾਈ ਚੇਨ ਨੂੰ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਦਾ ਇਸ਼ਾਰਾ ਖਾੜੀ ਖੇਤਰ ’ਚ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਵੱਲ ਸੀ, ਜਿਸ ਕਾਰਨ ਗਲੋਬਲ ਸਪਲਾਈ ਪ੍ਰਭਾਵਿਤ ਹੋਣ ਦਾ ਡਰ ਪੈਦਾ ਹੋਇਆ ਹੈ।

ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਤਮਿਲਨਾਡੂ ਦੀ ਡੀ. ਐੱਮ. ਕੇ. ਸਰਕਾਰ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਹਰ ਪਰਿਵਾਰ ਦੇ ਵਿਕਾਸ ਲਈ ਕੰਮ ਕਰੇ, ਨਾ ਕਿ ਸਿਰਫ਼ ਇਕ ਖ਼ਾਸ ਪਰਿਵਾਰ ਦੇ ਹਿੱਤਾਂ ਲਈ। ਉਨ੍ਹਾਂ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਹਰ ਨਾਗਰਿਕ ਦੀ ਸਹੂਲਤ ਅਤੇ ਸੁਰੱਖਿਆ ਲਈ ਵਚਨਬੱਧ ਹੈ।

Read More : ਸਕੂਲ ਆਫ਼ ਐਮੀਨੈਂਸ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਦੇ ਰਹੇ ਹਨ ਨਵੀਂ ਉਡਾਣ : ਭਗਵੰਤ ਮਾਨ

Leave a Reply

Your email address will not be published. Required fields are marked *