ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
ਨਵੀਂ ਦਿੱਲੀ, 12 ਅਗਸਤ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-ਐੱਨਸੀਆਰ ‘ਚ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ।
ਚੀਫ਼ ਜਸਟਿਸ ਬੀਆਰ ਗਵਈ, ਜਸਟਿਸ ਕੇ ਵਿਨੋਦ ਚੰਦਰਨ ਅਤੇ ਜਸਟਿਸ ਐਨਵੀ ਅੰਜਾਰੀਆ ਦੇ ਬੈਂਚ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਕੋਈ ਦੰਡਕਾਰੀ ਕਾਰਵਾਈ ਨਾ ਕਰਨ ਦਾ ਹੁਕਮ ਦੇਣ ‘ਤੇ ਵਿਚਾਰ ਕਰਨ ਦੀ ਅਪੀਲ ਕੀਤੀ।
ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਨੋਟਿਸ ਜਾਰੀ ਕਰੋ, ਜਿਸਦਾ ਜਵਾਬ ਚਾਰ ਹਫ਼ਤਿਆਂ ਵਿਚ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਇਸ ਆਧਾਰ ‘ਤੇ ਵਾਹਨ ਮਾਲਕਾਂ ਵਿਰੁੱਧ ਕੋਈ ਦੰਡਕਾਰੀ ਕਾਰਵਾਈ ਨਾ ਕੀਤੀ ਜਾਵੇ।”
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਸੀ।
Read More : ‘ਆਪ’ ਸਰਕਾਰ ਨਸ਼ਿਆਂ ਖ਼ਿਲਾਫ਼ ਲੜ ਰਹੀ ਵੱਡੀ ਜੰਗ : ਹਰਪਾਲ ਚੀਮਾ