ਬਠਿੰਡਾ, 28 ਜੁਲਾਈ : ਜ਼ਿਲਾ ਬਠਿੰਡ ਵਿਚ ਕੁਝ ਦਿਨ ਪਹਿਲਾਂ ਸ਼ਹਿਰ ਦੇ ਅਮਰੀਕ ਸਿੰਘ ਰੋਡ ’ਤੇ 20 ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਥਾਣਾ ਕੋਤਵਾਲੀ ਪੁਲਸ ਨੇ ਇਸ ਮਾਮਲੇ ਵਿਚ ਤੀਜੇ ਮੁਲਜ਼ਮ ਨਿਹੰਗ ਤਾਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਦੋ ਹੋਰ ਮੁਲਜ਼ਮ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਹੁਣ ਤੱਕ ਕੁੱਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦ ਕਿ ਹੋਰ ਮੁਲਜ਼ਮਾਂ ਦੀ ਭਾਲ ਜ਼ੋਰਾਂ ’ਤੇ ਚੱਲ ਰਹੀ ਹੈ। ਕੋਤਵਾਲੀ ਪੁਲਸ ਸਟੇਸ਼ਨ ਦੇ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਕਿਹਾ ਕਿ ਅਸੀਂ ਲੁੱਟ ’ਚ ਸ਼ਾਮਲ ਤੀਜੇ ਦੋਸ਼ੀ ਤਾਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਾਡੀਆਂ ਟੀਮਾਂ ਬਾਕੀ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਮੁਹਿੰਮ ਚਲਾ ਰਹੀਆਂ ਹਨ।
Read More : ਭਾਜਪਾ ਪੰਜਾਬ ’ਚ ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ ਤੇ ਜਿੱਤੇਗੀ : ਅਸ਼ਵਨੀ ਸ਼ਰਮਾ